14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੜਕੀਆਂ ਲਈ ‘ਹੈਲਥ ਐਂਡ ਵੈਲਨੈੱਸ’ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ

ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਿਕ ਸੋਚ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਵਿਗਿਆਨ ਤੇ ਨਵੀਨਤਾ ਪ੍ਰਦਰਸ਼ਨੀ ਕਰਵਾਈ ਗਈ। ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਵਲੋਂ ਸਾਰੇ ਵਿਸ਼ਿਆਂ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਗਿਆਨਵਰਧਕ ਅਤੇ ਰਚਨਾਤਮਿਕ ਮਾਡਲ ਤਿਆਰ ਕਰ ਕੇ ਪੇਸ਼ ਕੀਤੇ ਗਏ।

Ad Position 21
No active advertisement
ਜੀ.ਐਸ ਕਾਨਵੈਂਟ ਸਕੂਲ ਵਿਖੇ ਚੈਸ ਦੇ ਮੁਕਾਬਲਿਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਤਸਵੀਰ : ਵਿਜੇ ਸ਼ਰਮਾ ਸੂਬਾ ਪ੍ਰਧਾਨ ਸ੍ਰੀ ਗੁਲਸ਼ਨ ਛਾਬੜਾ ਦਾ ਨਿਯੁਕਤੀ ਉਪਰੰਤ ਸਨਮਾਨ ਕਰਦੇ ਹੋਏ ਜਗਸੀਰ ਸਿੰਘ ਚੀਮਾ। ਅਜੀਤ ਤਸਵੀਰ 14-08-2026
ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਿਕ ਸੋਚ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਵਿਗਿਆਨ ਤੇ ਨਵੀਨਤਾ ਪ੍ਰਦਰਸ਼ਨੀ ਕਰਵਾਈ ਗਈ। ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਵਲੋਂ ਸਾਰੇ ਵਿਸ਼ਿਆਂ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਗਿਆਨਵਰਧਕ ਅਤੇ ਰਚਨਾਤਮਿਕ ਮਾਡਲ ਤਿਆਰ ਕਰ ਕੇ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਰਾਹੀਂ ਵਿਸ਼ਿਆਂ ਨੂੰ ਵਿਹਾਰਕ ਅਤੇ ਦਿਲਚਸਪ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਵਲੋਂ ਤਿਆਰ ਕੀਤੇ ਮਾਡਲਾਂ ਵਿਚ ਵਿਗਿਆਨ, ਗਣਿਤ, ਸਮਾਜਿਕ ਸਿੱਖਿਆ, ਭਾਸ਼ਾਵਾਂ, ਵਾਤਾਵਰਨ, ਕੰਪਿਊਟਰ ਅਤੇ ਹੋਰ ਵਿਸ਼ਿਆਂ ਨਾਲ ਸਬੰਧਿਤ ਜਾਣਕਾਰੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਦਰਸਾਇਆ ਗਿਆ। ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸਾਰੇ ਮਾਡਲਾਂ ਨੂੰ ਬੜੀ ਦਿਲਚਸਪੀ ਨਾਲ ਵੇਖਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਮਾਡਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਰਚਨਾਤਮਿਕਤਾ ਦੀ ਭਰਪੂਰ ਸ਼ਲਾਘਾ ਕੀਤੀ। ਸ: ਗਿੱਲ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ, ਤਰਕਸ਼ੀਲ ਸੋਚ, ਖੋਜੀ ਰੁਚੀ ਅਤੇ ਨਵੀਆਂ ਚੀਜ਼ਾਂ ਸਿੱਖਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਅਜਿਹੇ ਮੌਕੇ ਮਿਲਦੇ ਰਹਿਣੇ ਚਾਹੀਦੇ ਹਨ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਗਿਆਨ, ਤਜਰਬੇ ਅਤੇ ਨਵੀਂ ਸੋਚ ਨਾਲ ਭਰਪੂਰ ਰਹੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਮੀਡੀਆ ਇੰਚਾਰਜ ਸੁਖਰਾਜ ਚਹਿਲ, ਸੀਨੀਅਰ ਕੋਆਰਡੀਨੇਟਰ ਅਮਨਪ੍ਰੀਤ ਆਦਿ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ ਅਗਲੀ ਖ਼ਬਰ ਪਿੰਡ ਬਖ਼ਤਗੜ੍ਹ ਸਕੂਲ ਵਿਚ ਰਾਏ ਪਰਿਵਾਰ ਨੇ ਆਰ.ਓ ਸਿਸਟਮ ਲਗਵਾਇਆ
Ad Position 24