14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕ ਮੇਲਾ 21 ਤੋਂ 23 ਅਗਸਤ ਤੱਕ

ਲੌਂਗੋਵਾਲ, 13 ਅਗਸਤ (ਵਿਨੋਦ, ਖੰਨਾ) - ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ. ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਬਰਨਾਲਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਝੰਡਾ 14-08-2026
ਲੌਂਗੋਵਾਲ, 13 ਅਗਸਤ (ਵਿਨੋਦ, ਖੰਨਾ) - ਸਮਾਜ ਵਿੱਚ ਉਸਾਰੂ ਸਾਹਿਤ, ਸਿਹਤਮੰਦ ਸਭਿਆਚਾਰ ਅਤੇ ਵਿਗਿਆਨਕ ਚੇਤਨਾ ਨੂੰ ਵਿਕਸਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਨਾਮਵਰ ਤਰਕਸ਼ੀਲ ਬੁੱਧੀਜੀਵੀ ਡਾ.ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਪੁਸਤਕ ਮੇਲਾ ਤਰਕਸ਼ੀਲ ਭਵਨ ਬਰਨਾਲਾ ਵਿਖੇ 21 ਤੋਂ 23 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਨਾਮਵਰ ਪ੍ਰਕਾਸ਼ਕਾਂ ਅਤੇ ਪਬਲਿਸ਼ਰਾਂ ਵੱਲੋਂ ਤਰਕਸ਼ੀਲ, ਇਨਕਲਾਬੀ, ਮਾਨਵਵਾਦੀ ਅਤੇ ਅਗਾਂਹਵਧੂ ਸਾਹਿਤ ਦੇ ਸਟਾਲ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਆਗੂ ਜੁਝਾਰ ਸਿੰਘ ਲੌਂਗੋਵਾਲ, ਸੀਨੀਅਰ ਤਰਕਸ਼ੀਲ ਆਗੂ ਬਲਬੀਰ ਚੰਦ ਲੌਂਗੋਵਾਲ, ਇਕਾਈ ਮੁਖੀ ਮਾਸਟਰ ਬੀਰਬਲ ਸਿੰਘ, ਸੰਦੀਪ ਸਿੰਘ, ਮਾਸਟਰ ਚੰਦਰ ਸ਼ੇਖਰ, ਗੁਰਜੀਤ ਸਿੰਘ, ਭਾਗ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿੱਚ 21 ਅਗਸਤ ਨੂੰ ਡਾ.ਦਾਭੋਲਕਰ ਦੀ ਬੇਟੀ ਡਾ.ਮੁਕਤਾ ਦਾਭੋਲਕਰ ਪੁਸਤਕ ਮੇਲੇ ਦਾ ਉਦਘਾਟਨ ਕਰਨ ਉਪਰੰਤ ‘ਮਹਾਰਾਸ਼ਟਰ ਦੀ ਅੰਧ ਸ਼ਰਧਾ ਨਿਰਮੂਲਨ ਸੰਮਤੀ ਦੇ ਕਾਰਜ, ਪ੍ਰਾਪਤੀਆਂ ਅਤੇ ਚੁਣੌਤੀਆਂ ’ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਦੂਜੇ ਸੈਸ਼ਨ ਵਿੱਚ ਪ੍ਰਸਿੱਧ ਸਿਹਤ ਮਾਹਿਰਾਂ ਡਾ.ਅੰਮ੍ਰਿਤਪਾਲ ਸਿੰਘ, ਡਾ.ਜਗਰੂਪ ਸਿੰਘ ਅਤੇ ਡਾ. ਜਸ਼ਨਪ੍ਰੀਤ ਸਿੰਘ ਵੱਲੋਂ ‘ਆਮ ਬਿਮਾਰੀਆਂ ਨਾਲ ਜੁੜੇ ਮਿੱਥ ਅਤੇ ਉਨ੍ਹਾਂ ਦਾ ਵਿਗਿਆਨਕ ਸੱਚ’ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। 22 ਅਗਸਤ ਨੂੰ ਪਹਿਲੇ ਸੈਸ਼ਨ ਵਿੱਚ ‘ਪੰਜਾਬੀ ਸਾਹਿਤ ਅਤੇ ਵਿਗਿਆਨਕ ਚੇਤਨਾ’ ਦੇ ਵਿਸ਼ੇ ਸਬੰਧੀ ਪ੍ਰਸਿੱਧ ਚਿੰਤਕ ਡਾ.ਰਾਜਿੰਦਰਪਾਲ ਸਿੰਘ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ ਅਤੇ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਸੂਬਾਈ ਜਨਰਲ ਸਕੱਤਰ ਡਾ. ਕੁਲਦੀਪ ਦੀਪ ਵੱਲੋਂ ਕੀਤੀ ਜਾਵੇਗੀ। ਇਸੇ ਹੀ ਦਿਨ ਦੂਜੇ ਸੈਸ਼ਨ ਵਿੱਚ ਪੱਤਰਕਾਰ ਗੌਰੀ ਲੰਕੇਸ਼ ਨੂੰ ਸਮਰਪਿਤ ਮੀਡੀਆ ਅਤੇ ਫਿਰਕਾਪ੍ਰਸਤੀ’ ਵਿਸ਼ੇ ਸਬੰਧੀ ਨਾਮਵਰ ਲੋਕ ਪੱਖੀ ਪੱਤਰਕਾਰਾਂ ਸ਼ਿਵਇੰਦਰ, ਅੰਸ਼ੁਲ ਛਤਰਪਤੀ, ਜਤਿੰਦਰ ਕੌਰ ਤੁੜ ਅਤੇ ਨੇਹਾ ਦੀਕਸ਼ਿਤ ਵੱਲੋਂ ਗੰਭੀਰ ਵਿਚਾਰ ਚਰਚਾ ਕੀਤੀ ਜਾਵੇਗੀ। ਤੀਜੇ ਸੈਸ਼ਨ ਵਿੱਚ ਪ੍ਰਸਿੱਧ ਵਿਦਵਾਨ ਪ੍ਰੋ.ਹਰਵਿੰਦਰ ਸਿੰਘ ਭੱਟੀ ‘ਨੌਜਵਾਨ ਪੀੜ੍ਹੀ ਦਾ ਪਰਵਾਸ ਅਤੇ ਮਾਪਿਆਂ ਦਾ ਸੰਕਟ’ ਵਿਸ਼ੇ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। 23 ਅਗਸਤ ਨੂੰ ਆਖ਼ਰੀ ਦਿਨ ਪ੍ਰਸਿੱਧ ਚਿੰਤਕ ਅਤੇ ਫ਼ਿਲਮਸਾਜ਼ ਪ੍ਰੋ.ਗੌਹਰ ਰਜ਼ਾ ‘ਮੌਜੂਦਾ ਦੌਰ ਵਿੱਚ ਵਿਗਿਆਨਕ ਸੋਚ ਨੂੰ ਚੁਣੌਤੀਆਂ ਅਤੇ ਸਾਡੇ ਕਾਰਜ’ ਸਬੰਧੀ ਵਿਚਾਰ ਸਾਂਝੇ ਕਰਨਗੇ। ਆਖ਼ਰੀ ਸੈਸ਼ਨ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਅਤੇ ਨਿਰਦੇਸ਼ਕ ਕੀਰਤੀ ਕਿਰਪਾਲ ਦੇ ਨਿਰਦੇਸ਼ਨ ਹੇਠ ਨਾਟਕ ਸੁਕਰਾਤ ਪੇਸ਼ ਕੀਤਾ ਜਾਵੇਗਾ। ਜਿਸ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਬਲਦੇਵ ਸੜਕਨਾਮਾ ਵੱਲੋਂ ਕੀਤੀ ਜਾਵੇਗੀ। ਆਗੂਆਂ ਸਾਰੇ ਵਰਗਾਂ ਦੇ ਲੋਕਾਂ ਨੂੰ ਪਰਿਵਾਰਾਂ ਸਮੇਤ ਇਸ ਪੁਸਤਕ ਮੇਲੇ ਵਿੱਚ ਸ਼ਾਮਲ ਹੋ ਕੇ ਲੋਕ ਪੱਖੀ ਸਾਹਿਤ ਅਤੇ ਸਿਹਤਮੰਦ ਸਭਿਆਚਾਰ ਨਾਲ ਜੁੜਨ ਦਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ. ਐੱਸ. ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨ... ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੜਕੀਆਂ ਲਈ ‘ਹੈਲਥ ਐਂਡ ਵੈਲਨੈੱਸ’ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ
Ad Position 24