14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਰਬੱਤ ਦਾ ਭਲਾ ਟਰੱਸਟ ਨੇ 125 ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਾਬਾ ਨਾਮਦੇਵ ਪਬਲਿਕ ਸਕੂਲ ਬਰਨਾਲਾ ਵਿਖੇ 125 ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 14-08-2026
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਾਬਾ ਨਾਮਦੇਵ ਪਬਲਿਕ ਸਕੂਲ ਬਰਨਾਲਾ ਵਿਖੇ 125 ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਪੀ. ਸਿੰਘ ਓਬਰਾਏ ਦਾ ਮੁੱਖ ਉਦੇਸ਼ ਲੋੜਵੰਦਾਂ ਨੂੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਜ ਵਿਚ ਸਿੱਖਿਅਤ ਹੋਣਾ ਸਭ ਤੋਂ ਵੱਧ ਜ਼ਰੂਰੀ ਹੈ ਅਤੇ ਸਿੱਖਿਆ ਇਕ ਅਜਿਹੀ ਜਾਇਦਾਦ ਹੈ ਜਿਸ ਨੂੰ ਕੋਈ ਵੀ ਖੋਹ ਨਹੀਂ ਸਕਦਾ। ਇਸ ਮੌਕੇ ਪ੍ਰਿੰਸੀਪਲ ਗੁਰਮੋਹਨ ਕੌਰ, ਸਕੂਲ ਪ੍ਰਬੰਧਕ ਕਮੇਟੀ ਵਲੋਂ ਕੌਰ ਸਿੰਘ ਉਪਲੀ, ਯਾਦਵਿੰਦਰ ਸਿੰਘ ਟੋਨੀ, ਜਗਸੀਰ ਸਿੰਘ ਵੀਨਸ, ਸਰੂਪ ਸਿੰਘ, ਅਮਰੀਕ ਸਿੰਘ, ਲਾਭ ਸਿੰਘ, ਧਰਮਿੰਦਰ ਸਿੰਘ, ਅਜੈਬ ਸਿੰਘ, ਜੀਤ ਸਿੰਘ, ਅਰਜਨ ਸਿੰਘ ਬਿੱਟੂ ਤੋਂ ਇਲਾਵਾ ਗੁਰਮੀਤ ਸਿੰਘ ਧੌਲਾ, ਕੁਲਵਿੰਦਰ ਸਿੰਘ ਕਾਲਾ, ਜਥੇਦਾਰ ਸੁਖਦਰਸ਼ਨ ਸਿੰਘ, ਮੈਡਮ ਪਵਨਦੀਪ ਕੌਰ, ਨੀਤੂ ਰਾਣੀ, ਕੁਲਦੀਪ ਕੌਰ, ਪੂਨਮ ਰਾਣੀ, ਕਿਰਨਪਾਲ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਅਗਲੀ ਖ਼ਬਰ ਪਬਲਿਕ ਸਕੂਲ ਮਾਨਾਂ ਪਿੰਡੀ ਦੀ ਟੀਮ ਜ਼ੋਨ ਪੱਧਰੀ ਮੁਕਾਬਲੇ ਵਿਚੋਂ ਪਹਿਲੇ ਸਥਾਨ ’ਤੇ ਰਹੀ
Ad Position 24