14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ’ਚ ਕਰਵਾਈ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

Ad Position 21
No active advertisement
ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।            ਅਜੀਤ ਤਸਵੀਰ ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਆਜ਼ਾਦੀ ਦਿਵਸ ਮਨਾਉਣ ਮੌਕੇ ਵਿਦਿਆਰਥੀ ਤੇ ਸਟਾਫ਼। ਅਜੀਤ ਤਸਵੀਰ 14-08-2026
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ’ਚ ਕਰਵਾਈ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਅਤੇ ਇਸ ਮੌਕੇ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਵੰਨਗੀਆਂ, ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ. ਦੀ ਰਿਹਰਸਲ ਕਰਵਾਈ ਗਈ ਹੈ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 15 ਨੂੰ ਗਵਰਨਰ ਹਾਊਸ ਵੱਲ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ (ਅ) ਭਰਵੀਂ ਸ਼ਮੂਲੀਅਤ ਕਰੇਗਾ-ਭ... ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ 125 ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ
Ad Position 24