ਜੀ.ਐੱਸ. ਕਾਨਵੈਂਟ ਸਕੂਲ ਵਿਖੇ ਚੈੱਸ ਦੇ ਮੁਕਾਬਲੇ ਕਰਵਾਏ
ਜਗਸੀਰ ਸਿੰਘ ਚੀਮਾ ਦੇ ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਵਜੋਂ ਨਾਮਜ਼ਦ ਹੋਣ ’ਤੇ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿੱਜੀ ਸਕੂਲਾਂ ਦੀ ਫ਼ੀਸਾਂ ਉੱਤੇ ਨਕੇਲ ਕੱਸਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ (ਸੋਧ) ਬਿਲ 2026’ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਜਿਸ ਉਪਰੰਤ ਫ਼ੀਸ ਰੈਗੂਲੇਟਰੀ ਕਮਿਸ਼ਨ ਦਾ ਗਠਨ ਵੀ ਕੀਤਾ ਗਿਆ ਹੈ।
ਸ
ਸੰਘ ਦੇ ਸਮੂਹ ਮੈਂਬਰਾਂ ਨੂੰ ਅਸ਼ੀਰਵਾਦ ਦੇਣ ਮੌਕੇ ਸੰਤ ਰਾਜਗਿਰੀ ਜੀ ਮਹਾਰਾਜ। ਤਸਵੀਰ : ਪ੍ਰਵੀਨ ਗਰਗ
14-08-2026
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿੱਜੀ ਸਕੂਲਾਂ ਦੀ ਫ਼ੀਸਾਂ ਉੱਤੇ ਨਕੇਲ ਕੱਸਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ (ਸੋਧ) ਬਿਲ 2026’ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਜਿਸ ਉਪਰੰਤ ਫ਼ੀਸ ਰੈਗੂਲੇਟਰੀ ਕਮਿਸ਼ਨ ਦਾ ਗਠਨ ਵੀ ਕੀਤਾ ਗਿਆ ਹੈ। ਜਿਸ ਵਿਚ ਪਿੰਡ ਚੀਮਾ ਨਾਲ ਸਬੰਧਿਤ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ੍ਰੀ ਗੁਲਸ਼ਨ ਛਾਬੜਾ ਸੂਬਾ ਪ੍ਰਧਾਨ ਵਲੋਂ ਉਕਤ ਫ਼ੀਸ ਰੈਗੂਲੇਟਰੀ ਕਮਿਸ਼ਨ ਦਾ ਜ਼ਿਲ੍ਹਾ ਬਰਨਾਲਾ ਦਾ ਮੈਂਬਰ ਲਿਆ ਗਿਆ ਹੈ। ਜਿਸ ਉਪਰੰਤ ਜ਼ਿਲੇ੍ਹ ਨਾਲ ਸਬੰਧਿਤ ਸਮੂਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਨਵੇਂ ਨਿਯਮ ਤਹਿਤ ਕੋਈ ਵੀ ਨਿੱਜੀ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਨਿੱਜੀ ਸਕੂਲ ਹੁਣ ਹਰ ਸਾਲ ਸਿਰਫ਼ ਵੱਧ ਤੋਂ ਵੱਧ 5 ਫ਼ੀਸਦੀ ਹੀ ਫ਼ੀਸ ਵਧਾ ਸਕਦੇ ਹਨ। ਜੇਕਰ ਕੋਈ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਵਧਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਸਰਕਾਰ ਜਾਂ ਸਬੰਧਿਤ ਅਥਾਰਿਟੀ ਤੋਂ ਖ਼ਾਸ ਮਨਜ਼ੂਰੀ ਲੈਣੀ ਪਵੇਗੀ। ਸਿੱਖਿਆ ਨੂੰ ਵਪਾਰ ਬਣਾਉਣ ਵਾਲੇ ਅਤੇ ਮਾਪਿਆਂ ਤੋਂ ਮਨਮਰਜ਼ੀ ਦੀਆਂ ਫ਼ੀਸਾਂ ਵਸੂਲਣ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਸੌਂਪੀ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ ਅਤੇ ਨਿਯੁਕਤੀ ਉਪਰੰਤ ਉਨ੍ਹਾਂ ਸੂਬਾ ਪ੍ਰਧਾਨ ਸ੍ਰੀ ਗੁਲਸ਼ਨ ਛਾਬੜਾ ਦਾ ਗੁਲਦਸਤਾ ਭੇਟ ਕਰਦਿਆਂ ਸਨਮਾਨ ਕਰਦਿਆਂ ਧੰਨਵਾਦ ਵੀ ਕੀਤਾ।