15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਡਵੋਕੇਟ ਰਾਹੀ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਐਡਵੋਕੇਟ ਰਾਹੀ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ।

Ad Position 21
No active advertisement
ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ 15-08-2026
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਐਡਵੋਕੇਟ ਰਾਹੀ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰ ਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਜਿਹੀਆਂ ਘਟਨਾਵਾਂ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਸਮੂਹ ਸਿਆਸੀ ਆਗੂਆਂ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰੀ ਪ੍ਰਧਾਨ ਲੱਕੀ ਭੱਟਾ, ਪੀ.ਏ.ਸੀ ਦੇ ਮੈਂਬਰ ਬੇਅੰਤ ਮਾਂਗਟ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ, ਹਰਜਿੰਦਰ ਪਾਲੀ, ਗੁਰਮੇਲ ਸਿੰਘ, ਮਿਸਤਰੀ ਬਲਜਿੰਦਰ ਸਿੰਘ, ਬਿੱਟੂ ਬਰਾੜ, ਗੁਰਬਿੰਦਰ ਬਾਸੀ, ਰਾਜਵਿੰਦਰ ਰਾਜੂ, ਸੁਰਿੰਦਰ ਖੱਟਰ, ਹਰੀਸ਼ ਚੰਦਰ ਗੋਸ਼ਾ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਹਿਲ ਕਾਲਜ ਵਿਖੇ ਵਿਰਸਾ ਸੰਭਾਲ ਅਤੇ ਹਰਿਆਵਲ ਤੀਜ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24