19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ. ਓ.

Ad Position 21
No active advertisement
ਅਜੀਤ ਡੈਸਕ 19-08-2026
ਬਰਨਾਲਾ, 18 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਦੀ ਪੁਲਿਸ ਵਲੋਂ ਮਿਤੀ 7 ਸਤੰਬਰ 2021 ਨੂੰ ਵੱਖ-ਵੱਖ ਧਰਾਵਾਂ ਤਹਿਤ ਜਸਵੀਰ ਸਿੰਘ ਸੀਰਾ ਪੁੱਤਰ ਮਦਨ ਲਾਲ ਵਾਸੀ ਫ਼ਤਿਹਗੜ੍ਹ ਛੰਨਾ ਜ਼ਿਲ੍ਹਾ ਬਰਨਾਲਾ ਹਾਲ ਆਬਾਦ ਗੁਰੂ ਤੇਗ਼ ਬਹਾਦਰ ਨਗਰ ਬਰਨਾਲਾ ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਣਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜਰ ਰਿਹਾ ਜਿਸ ’ਤੇ ਅਦਾਲਤ ਨੇ 13 ਮਾਰਚ 2026 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਭਗੌੜੇ ਵਿਅਕਤੀ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸ਼ੂ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਦਰ ਬਾਜ਼ਾਰ ’ਚ ਦੁਕਾਨ ਤੋਂ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਨੋਟਾਂ ਦੇ ਹਾਰ ਲੈ ਕੇ ਫਰਾਰ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦੇ ਦਿੱਤੇ ਗਏ ਬੰਦ ਦੇ ਸੱਦੇ ਸੰਬੰਧੀ ਹੋਈ ਮੀਟਿੰਗ
Ad Position 24