19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਦਰ ਬਾਜ਼ਾਰ ’ਚ ਦੁਕਾਨ ਤੋਂ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਨੋਟਾਂ ਦੇ ਹਾਰ ਲੈ ਕੇ ਫਰਾਰ

ਬਰਨਾਲਾ, 18 ਅਗਸਤ (ਰਾਜ ਪਨੇਸਰ, ਨਰਿੰਦਰ ਅਰੋੜਾ)-ਸ਼ਹਿਰ ’ਚ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਹੈ। ਬੀਤੀ ਰਾਤ ਸਦਰ ਬਾਜ਼ਾਰ ਦੀ ਪਿੰਕੀ ਮਾਰਕੀਟ ਵਿਚ ਸਥਿਤ ਇੱਕ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ।

Ad Position 21
No active advertisement
ਚੋਰੀ ਵਾਲੀ ਦੁਕਾਨ ’ਤੇ ਜਾਂਚ ਕਰਦੀ ਹੋਈ ਪੁਲਿਸ ਪਾਰਟੀ। ਤਸਵੀਰ : ਰਿੰਪੀ ਸਟੂਡੀਓ 19-08-2026
ਬਰਨਾਲਾ, 18 ਅਗਸਤ (ਰਾਜ ਪਨੇਸਰ, ਨਰਿੰਦਰ ਅਰੋੜਾ)-ਸ਼ਹਿਰ ’ਚ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਹੈ। ਬੀਤੀ ਰਾਤ ਸਦਰ ਬਾਜ਼ਾਰ ਦੀ ਪਿੰਕੀ ਮਾਰਕੀਟ ਵਿਚ ਸਥਿਤ ਇੱਕ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਚੋਰ ਦੁਕਾਨ ਦੀ ਫਾਈਬਰ ਤੋੜ ਕੇ ਅੰਦਰ ਦਾਖਲ ਹੋਏ ਅਤੇ ਨਕਦੀ ਦੇ ਨਾਲ-ਨਾਲ ਨੋਟਾਂ ਵਾਲੇ ਹਾਰ ਵੀ ਚੋਰੀ ਕਰ ਕੇ ਫਰਾਰ ਹੋ ਗਏ। ਦੁਕਾਨ ਦੇ ਮਾਲਕ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਮ ਵਾਂਗ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਜਦੋਂ ਸਵੇਰੇ ਉਹ ਦੁਕਾਨ ’ਤੇ ਪਹੁੰਚੇ ਤਾਂ ਅੰਦਰ ਸਮਾਨ ਖਿੰਡਿਆ ਪਿਆ ਸੀ ਅਤੇ ਗੱਲੇ ਵਿਚ ਰੱਖੀ ਨਕਦੀ ਅਤੇ ਨੋਟਾਂ ਵਾਲੇ ਹਾਰ ਗਾਇਬ ਸਨ। ਸੂਚਨਾ ਮਿਲਦੇ ਹੀ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀ ਰਾਮਬਾਗ ਰੋਡ ’ਤੇ ਵੀ ਚੋਰਾਂ ਵਲੋਂ ਇੱਕੋ ਰਾਤ ਵਿਚ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮੌਕੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਕਾਲਾ ਨੇ ਐਸ.ਐਸ.ਪੀ. ਬਰਨਾਲਾ ਤੋਂ ਮੰਗ ਕੀਤੀ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿਚ ਦਹਿਸ਼ਤ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਦੁਕਾਨਦਾਰ ਅਤੇ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਇਸ ਸਬੰਧੀ ਥਾਣਾ ਸਿਟੀ-1 ਬਰਨਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਸੀ। ਆਸ-ਪਾਸ ਲੱਗੇ ਸੀ.ਸੀ.ਟੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਚੋਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਰਾਤ ਸਮੇਂ ਸਖਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ 1 ਕਿੱਲੋ 200 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ
Ad Position 24