19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਸ਼ਰੇਆਮ ਵਿਕਦੇ ਨਸ਼ੇ ਤੋਂ ਦੁਖੀ ਲੋਕਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਛੱਜੂ ਰੌਸ਼ਨ ਕਾਰਖ਼ਾਨੇ ਦੇ ਨਜ਼ਦੀਕ ਸੈਂਸੀ ਬਸਤੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਦੁਖੀ ਦੁਕਾਨਦਾਰਾਂ, ਵਸਨੀਕਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਅਕਾਲੀ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ, ਲੱਕੀ ਕੰਡਾ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਕਿਹਾ ਕਿ ਅਨਾਜ ਮੰਡੀ ਵਾਲੇ ਇਲਾਕੇ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਛੱਜੂ ਰੌਸ਼ਨ ਕਾਰਖ਼ਾਨੇ ਦੇ ਨਜ਼ਦੀਕ ਸੈਂਸੀ ਬਸਤੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਦੁਖੀ ਦੁਕਾਨਦਾਰਾਂ, ਵਸਨੀਕਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਅਕਾਲੀ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ, ਲੱਕੀ ਕੰਡਾ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਕਿਹਾ ਕਿ ਅਨਾਜ ਮੰਡੀ ਵਾਲੇ ਇਲਾਕੇ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਜਿਸ ਕਾਰਨ ਸ਼ਹਿਰ ਅਤੇ ਪਿੰਡਾਂ ਵਿਚ ਰੋਜ਼ਾਨਾ ਵਾਂਗ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਲੋਕ ਲੁੱਟਾਂ-ਖੋਹਾਂ ਨੂੰ ਵੀ ਅੰਜਾਮ ਦੇ ਰਹੇ ਹਨ। ਅਨਾਜ ਮੰਡੀ ਰੋਡ ਦੇ ਦੁਕਾਨਦਾਰ ਅਤੇ ਰਿਹਾਇਸ਼ੀ ਖੇਤਰ ਵਿਚ ਰਹਿ ਰਹੇ ਲੋਕ ਇੱਥੇ ਨਸ਼ਾ ਵਿਕਣ ਕਾਰਨ ਬਹੁਤ ਜ਼ਿਆਦਾ ਦੁਖੀ ਹਨ ਅਤੇ ਹਰ ਸਮੇਂ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ ਪਰ ਇਥੇ ਵਿਕਤੇ ਨਸ਼ੇ ਵੱਲ ਸੱਤਾਧਾਰੀ ਧਿਰ ਦੇ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਦਾ ਬਿਲਕੁਲ ਵੀ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਕਾਗ਼ਜ਼ੀ ਕਾਰਵਾਈ ਅਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ ਜਦਕਿ ਅਸਲ ਵਿਚ ਨਸ਼ਾ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਮਾਤਰਾ ਵਿਚ ਵਿੱਕ ਰਿਹਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਪੁਲਿਸ ਨੂੰ ਪੂਰੀ ਤਰ੍ਹਾਂ ਪਤਾ ਹੈ ਕਿ ਕਿਹੜੇ ਇਲਾਕਿਆਂ ਵਿਚ ਕਿਹੜੇ ਲੋਕ ਨਸ਼ਾ ਵੇਚ ਰਹੇ ਹਨ। ਜੇਕਰ ਪੁਲਿਸ ਨੂੰ ਨਹੀਂ ਪਤਾ ਤਾਂ ਅਸੀਂ ਖ਼ੁਦ ਨਾਲ ਚੱਲ ਕੇ ਦੱਸਦੇ ਹਾਂ ਕਿ ਕਿੱਥੇ-ਕਿੱਥੇ ਨਸ਼ਾ ਵਿਕਦਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦਾ ਤਾਂ ਇੱਥੋਂ ਪਤਾ ਲੱਗਦਾ ਹੈ ਕਿ ਲੋਕਾਂ ਵਲੋਂ ਫੜਾਏ ਜਾਂਦੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਪੁਲਿਸ ਦੁਆਰਾ ਬਿਨਾਂ ਕਾਰਵਾਈ ਕੀਤੇ ਥੋੜੇ੍ਹ ਸਮੇਂ ਬਾਅਦ ਹੀ ਛੱਡ ਦਿੱਤਾ ਜਾਂਦਾ ਹੈ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਨਾਲ ਮਰ ਰਹੇ ਨੌਜਵਾਨ ਨੂੰ ਬਚਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਆਗੂ ਰਘਵੀਰ ਪ੍ਰਕਾਸ਼ ਗਰਗ, ਸਮਾਜ ਸੇਵੀ ਅਮਰਜੀਤ ਕਾਲੇਕੇ, ਰਾਜ ਕੁਮਾਰ ਸ਼ਰਮਾ, ਜਗਤ ਭੂਸ਼ਨ ਗੋਇਲ, ਬਾਲ ਕ੍ਰਿਸ਼ਨ, ਬੱਬਲੂ, ਹਰਪ੍ਰੀਤ ਸਿੰਘ, ਸੁਰਿੰਦਰ, ਹਰਦੀਪ ਕੁਮਾਰ, ਰਵੀ ਕੁਮਾਰ, ਕਮਲਦੀਪ, ਹਰਦੀਪ ਬਾਜਵਾ, ਪਰਮਿੰਦਰ ਸਿੰਘ, ਰਾਜੂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਧਰਨੇ ਦੌਰਾਨ ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਰਾਜਿੰਦਰਪਾਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਇਲਾਕੇ ਵਿਚ 112 ਹੈਲਪ ਲਾਈਨ ਦੀ ਗੱਡੀ ਹਰ ਸਮੇਂ ਖੜ੍ਹੇਗੀ ਅਤੇ ਪਹਿਲ ਦੇ ਆਧਾਰ ’ਤੇ ਲੋਕਾਂ ਦੀ ਸੁਣਵਾਈ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਗਲੀ ਖ਼ਬਰ ਬਰਨਾਲਾ ਰੈਲੀ ਦੀ ਤਿਆਰੀ ਸੰਬੰਧੀ ਆਗੂਆਂ ਵਲੋਂ ਪਿੰਡ-ਪਿੰਡ ਝੰਡਾ ਮਾਰਚ, ਮੀਟਿੰਗਾਂ ਕਰ ਕੇ ਕੀਤੀ ਲਾਮਬੰਦੀ
Ad Position 24