ਘਰ ’ਚੋਂ ਸਾਮਾਨ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਬਰਨਾਲਾ, 18 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਧਨੌਲਾ ਰੋਡ ਦੇ ਨਜ਼ਦੀਕ ਪ੍ਰੇਮ ਨਗਰ ਦੇ ਇੱਕ ਘਰ ’ਚੋਂ ਸਮਾਨ ਚੋਰੀ ਕਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.
ਬਰਨਾਲਾ, 18 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਧਨੌਲਾ ਰੋਡ ਦੇ ਨਜ਼ਦੀਕ ਪ੍ਰੇਮ ਨਗਰ ਦੇ ਇੱਕ ਘਰ ’ਚੋਂ ਸਮਾਨ ਚੋਰੀ ਕਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਅਨੀਤਾ ਰਾਣੀ ਪਤਨੀ ਅਵਸ਼ੇਸ਼ ਵਾਸੀ ਪ੍ਰੇਮ ਨਗਰ ਬਰਨਾਲਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਬੀਤੇ ਦਿਨੀਂ ਉਹ ਆਪਣੇ ਪਰਿਵਾਰ ਸਮੇਤ ਬਾਹਰ ਗਏ ਹੋਏ ਸੀ। ਵਾਪਸੀ ’ਤੇ ਆ ਕੇ ਦੇਖਿਆ ਕਿ ਘਰ ਵਿਚੋਂ ਇਕ ਗੈਸ ਸਿਲੰਡਰ, ਇੱਕ ਟੁਲੂ ਪੰਪ, ਈ-ਰਿਕਸ਼ਾ ਦੀਆਂ ਚਾਰ ਬੈਟਰੀਆਂ ਚੋਰੀ ਹੋ ਚੁੱਕੀਆਂ ਸਨ। ਬਾਅਦ ਵਿਚ ਪਤਾ ਲੱਗਿਆ ਕਿ ਇਹ ਚੋਰੀ ਹੈਪੀ ਪੁੱਤਰ ਬਿੰਦਰ ਸਿੰਘ ਅਤੇ ਹਰਦੀਪ ਸਿੰਘ ਸੰਨੀ ਵਾਸੀਆਨ ਬਰਨਾਲਾ ਨੇ ਕੀਤੀ ਹੈ। ਪੁਲਿਸ ਵਲੋਂ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।