18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਪਬਲਿਕ ਸਕੂਲ 12ਵੀਂ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਪਾਵਰ ਲਿਫ਼ਟਿੰਗ ’ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਧਨੌਲਾ, 18 ਅਗਸਤ (ਜਤਿੰਦਰ ਸਿੰਘ ਧਨੌਲਾ)-70ਵੀਆਂ ਖੇਡਾਂ ਵਤਨ ਪੰਜਾਬ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਡਰ 19–72 ਕਿੱਲੋ ਪਾਵਰ ਲਿਫ਼ਟਿੰਗ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੀ ਵਿਦਿਆਰਥਣ ਭਵਨਜੋਤ ਕੌਰ ਕਲਾਸ 12ਵੀਂ ਨੇ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਹੋਏ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸਟੇਟ ਲਈ ਸਿਲੈੱਕਟ ਹੋਈ। ਬੱਚੇ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਨੇ ਖ਼ੁਸ਼ੀ ਮਨਾਈ।

Ad Position 21
No active advertisement
ਅਜੀਤ ਡੈਸਕ 19-08-2026
ਧਨੌਲਾ, 18 ਅਗਸਤ (ਜਤਿੰਦਰ ਸਿੰਘ ਧਨੌਲਾ)-70ਵੀਆਂ ਖੇਡਾਂ ਵਤਨ ਪੰਜਾਬ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਡਰ 19–72 ਕਿੱਲੋ ਪਾਵਰ ਲਿਫ਼ਟਿੰਗ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਬਰਨਾਲਾ ਦੀ ਵਿਦਿਆਰਥਣ ਭਵਨਜੋਤ ਕੌਰ ਕਲਾਸ 12ਵੀਂ ਨੇ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਹੋਏ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸਟੇਟ ਲਈ ਸਿਲੈੱਕਟ ਹੋਈ। ਬੱਚੇ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਨੇ ਖ਼ੁਸ਼ੀ ਮਨਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਬੱਚੇ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਸਾਰੇ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚੇ ਨੂੰ ਅੱਗੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ। ਸਕੂਲ ਦੇ ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਬੱਚੇ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਦੀ ਇਹ ਜਿੱਤ ਸਕੂਲ ਦੇ ਫਿਜ਼ੀਕਲ ਅਧਿਆਪਕ ਗੁਰਵੀਰ ਸਿੰਘ ਅਤੇ ਕਰਨਦੀਪ ਦੇ ਉਪਰਾਲੇ ਅਤੇ ਵਿਦਿਆਰਥੀ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਲਿਟਰੇਰੀ ਆਰਟ ਫ਼ੈਸਟੀਵਲ ਦਾ ਆਗਾਜ਼ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਨੂੰ ਪੌਣੇ ਦੋ ਲੱਖ ਰੁਪਏ ਦੇ ਮੈਟ ਦਿੱਤੇ
Ad Position 24