ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਪੂਰੀ ਤਰ੍ਹਾਂ ਤਿਆਰ ਬਰ ਤਿਆਰ -ਐਡਵੋਕੇਟ ਰਾਹੀ
ਤਪਾ ਮੰਡੀ, 19 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਭਦੌੜ ਅੰਦਰ ਉਸ ਵੇਲੇ ਬਲ ਮਿਲਿਆ ਜਦੋਂ ਸੰਯੁਕਤ ਪੁਨਰ ਸੁਰਜੀਤ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੀ ਜੋਨ ਘੁੰਨਸ ਤੋਂ ਚੋਣ ਲੜ ਚੁੱਕੇ ਕਰਮਜੀਤ ਸਿੰਘ ਮਹਿਤਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਸਵਾਗਤ ਕਰਦਿਆਂ ਹੋਇਆਂ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ.
ਤਪਾ ਮੰਡੀ, 19 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਭਦੌੜ ਅੰਦਰ ਉਸ ਵੇਲੇ ਬਲ ਮਿਲਿਆ ਜਦੋਂ ਸੰਯੁਕਤ ਪੁਨਰ ਸੁਰਜੀਤ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੀ ਜੋਨ ਘੁੰਨਸ ਤੋਂ ਚੋਣ ਲੜ ਚੁੱਕੇ ਕਰਮਜੀਤ ਸਿੰਘ ਮਹਿਤਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਸਵਾਗਤ ਕਰਦਿਆਂ ਹੋਇਆਂ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸੰਯੁਕਤ ਪੁਨਰ ਸੁਰਜੀਤ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਜਿਸ ਕਰ ਕੇ ਆਗੂ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਜਿਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸੇਰੀ ਮਹਿਤਾ, ਸਾਬਕਾ ਸਰਪੰਚ ਰਾਮ ਸਿੰਘ ਅਤੇ ਪਾਰਟੀ ਵਰਕਰ ਹਾਜ਼ਰ ਸਨ।