20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਹਿਮਤ ਕੌਰ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਕਰਾਟੇ ਚੈਂਪੀਅਨਸ਼ਿਪ ਵਿਚ ਕਾਂਸੇ ਦਾ ਪਦਕ ਪ੍ਰਾਪਤ ਕਰਨ ਕਰ ਕੇ ਬਰਨਾਲਾ ਵਿਖੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਵਲੋਂ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਨਾਲ ਸਕੂਲ, ਮਾਪਿਆਂ ਅਤੇ ਸਮੂਹ ਇਲਾਕੇ ਦਾ ਮਾਣ ਵਧਿਆ ਹੈ।

Ad Position 21
No active advertisement
ਅਜੀਤ ਡੈਸਕ 20-08-2026
ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਹਿਮਤ ਕੌਰ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਕਰਾਟੇ ਚੈਂਪੀਅਨਸ਼ਿਪ ਵਿਚ ਕਾਂਸੇ ਦਾ ਪਦਕ ਪ੍ਰਾਪਤ ਕਰਨ ਕਰ ਕੇ ਬਰਨਾਲਾ ਵਿਖੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਵਲੋਂ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਨਾਲ ਸਕੂਲ, ਮਾਪਿਆਂ ਅਤੇ ਸਮੂਹ ਇਲਾਕੇ ਦਾ ਮਾਣ ਵਧਿਆ ਹੈ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਕਰਵਾਈ। ਅੰਡਰ-14 ਲੜਕੀਆਂ ਦੀ ਟੀਮ ਵਿਚ ਐਂਜਲਦੀਪ ਕੌਰ, ਜਸਮੀਨ ਕੌਰ, ਮਨਮੀਤ ਕੌਰ, ਦੀਕਸ਼ਾ ਅਤੇ ਸੁਖਮਨਵੀਰ ਕੌਰ ਨੇ ਜ਼ਿਲ੍ਹਾ ਪੱਧਰ ਲਈ ਸਥਾਨ ਬਣਾਇਆ। ਅੰਡਰ-14 ਲੜਕਿਆਂ ਵਿਚ ਰਣਜੋਧ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਆਦਿ ਦੀ ਕਰਾਟੇ ਖੇਡ ਲਈ ਚੋਣ ਹੋਈ, ਜਦਕਿ ਅੰਡਰ-17 ਲੜਕਿਆਂ ਵਿਚ ਕਾਰਤਿਕ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਇਸ ਤੋਂ ਇਲਾਵਾ ਕ੍ਰਿਕੇਟ ਟੀਮ ਅੰਡਰ-14, 17 ਅਤੇ 19 ਲਈ ਵੀ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ ਲਈ ਚੁਣੇ ਗਏ। ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਸਰਵਪੱਖੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਯਤਨਸ਼ੀਲ ਹੈ। ਸਕੂਲ ਪ੍ਰਿੰਸੀਪਲ ਮੋਨਿਕਾ ਗਰਗ ਨੇ ਰਹਿਮਤ ਕੌਰ ਅਤੇ ਸਾਰੇ ਚੁਣੇ ਗਏ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਹੋਰ ਬੱਚਿਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਸ਼ਿਵਾਲਿਕ ਪਬਲਿਕ ਸਕੂਲ ਤਪਾ ਨੂੰ ਆਪਣੇ ਹੋਣਹਾਰ ਵਿਦਿਆਰਥੀਆਂ ’ਤੇ ਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹੇ ਵਿਚ ਰਹੇਗੀ ਛੁੱਟੀ ਅਗਲੀ ਖ਼ਬਰ ਸ਼ਹੀਦ ਡੇਰਾ ਸੰਤ ਬਾਬਾ ਵਰਿਆਮ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਪਰਿਵਾਰਾਂ ਦਾ ਸਨਮਾਨ
Ad Position 24