ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹੇ ਵਿਚ ਰਹੇਗੀ ਛੁੱਟੀ
ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਰਕਾਰੀ/ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ ਮਿਤੀ 20 ਅਗਸਤ ਦੀ ਛੁੱਟੀ ਰਹੇਗੀ।
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਜ਼ਿਲ੍ਹੇ ਵਿਚ ਰਹੇਗੀ ਛੁੱਟੀ
20-08-2026