24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

- ਮਾਮਲਾ ਗਰਾਸਨ ਫ਼ੈਕਟਰੀ ਧੌਲਾ ਵਲੋਂ ਵਾਤਾਵਰਨ ਸੁਰੱਖਿਆ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਨੇ ਗਰਾਸਨ ਫ਼ੈਕਟਰੀ ਧੌਲਾ ਸਮੇਤ ਦਸ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਨੋਟਿਸ ਜਾਰੀ

ਰੂੜੇਕੇ ਕਲਾਂ, 23 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗਰਾਸਨ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਰੋਡ ਧੌਲਾ ਵਲੋਂ ਕਾਨੂੰਨੀ ਨਿਯਮਾਂ ਦੀ ਉਲੰਘਣਾ ਕਰ ਕੇ ਹਵਾ ਪਾਣੀ ਤੇ ਮਿੱਟੀ ਪ੍ਰਦੂਸ਼ਿਤ ਕਾਰਨ ਇਲਾਕਾ ਨਿਵਾਸੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਸਬੰਧੀ ਵਾਤਾਵਰਨ ਪ੍ਰੇਮੀ ਤੇ ਇਲਾਕੇ ਦੇ ਸਮਾਜ ਸੇਵੀ ਕੁਲਦੀਪ ਸਿੰਘ ਰਾਜੂ ਸਾਬਕਾ ਪੰਚਾਇਤ ਮੈਂਬਰ ਗ੍ਰਾਮ ਪੰਚਾਇਤ ਧੌਲਾ ਵਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਿਖੇ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਗੰਭੀਰ ਨੋਟਿਸ ਲੈਂਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਜਸਟਿਸ ਤੇ ਮੈਂਬਰ ਨੇ ਗਰਾਸਨ ਫ਼ੈਕਟਰੀ ਧੌਲਾ ਦੇ ਪ੍ਰਬੰਧਕਾਂ ਸਮੇਤ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 10 ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਦਿੰਦੇ ਹੋਏ ਪਟੀਸ਼ਨਰ ਤੇ ਵਾਤਾਵਰਨ ਪ੍ਰੇਮੀ ਕੁਲਦੀਪ ਸਿੰਘ ਰਾਜੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਾਸਨ ਫ਼ੈਕਟਰੀ ਧੌਲਾ ਵਲੋਂ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਕਰ ਕੇ ਫ਼ੈਕਟਰੀ ਨੂੰ ਰਸਤਾ ਬਣਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-08-2026
ਰੂੜੇਕੇ ਕਲਾਂ, 23 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗਰਾਸਨ ਫ਼ੈਕਟਰੀ ਫ਼ਤਿਹਗੜ੍ਹ ਛੰਨਾ ਰੋਡ ਧੌਲਾ ਵਲੋਂ ਕਾਨੂੰਨੀ ਨਿਯਮਾਂ ਦੀ ਉਲੰਘਣਾ ਕਰ ਕੇ ਹਵਾ ਪਾਣੀ ਤੇ ਮਿੱਟੀ ਪ੍ਰਦੂਸ਼ਿਤ ਕਾਰਨ ਇਲਾਕਾ ਨਿਵਾਸੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਸਬੰਧੀ ਵਾਤਾਵਰਨ ਪ੍ਰੇਮੀ ਤੇ ਇਲਾਕੇ ਦੇ ਸਮਾਜ ਸੇਵੀ ਕੁਲਦੀਪ ਸਿੰਘ ਰਾਜੂ ਸਾਬਕਾ ਪੰਚਾਇਤ ਮੈਂਬਰ ਗ੍ਰਾਮ ਪੰਚਾਇਤ ਧੌਲਾ ਵਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਿਖੇ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਗੰਭੀਰ ਨੋਟਿਸ ਲੈਂਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਜਸਟਿਸ ਤੇ ਮੈਂਬਰ ਨੇ ਗਰਾਸਨ ਫ਼ੈਕਟਰੀ ਧੌਲਾ ਦੇ ਪ੍ਰਬੰਧਕਾਂ ਸਮੇਤ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 10 ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਦਿੰਦੇ ਹੋਏ ਪਟੀਸ਼ਨਰ ਤੇ ਵਾਤਾਵਰਨ ਪ੍ਰੇਮੀ ਕੁਲਦੀਪ ਸਿੰਘ ਰਾਜੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਾਸਨ ਫ਼ੈਕਟਰੀ ਧੌਲਾ ਵਲੋਂ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਕਰ ਕੇ ਫ਼ੈਕਟਰੀ ਨੂੰ ਰਸਤਾ ਬਣਾਇਆ ਗਿਆ ਸੀ। ਫੈਕਟਰੀ ਦੀ ਰਹਿੰਦ ਖੂੰਹਦ ਨੂੰ ਫੈਕਟਰੀ ਦੇ ਗੇਟ ’ਤੇ ਢੇਰ ਲਾ ਅੱਗ ਲਾ ਕੇ ਹਵਾ ਪ੍ਰਦੂਸ਼ਿਤ ਕੀਤੀ ਜਾ ਰਹੀ ਹੈ। ਕਾਨੂੰਨੀ ਨਿਯਮਾਂ ਅਨੁਸਾਰ ਫੈਕਟਰੀ ਪ੍ਰਬੰਧਕਾਂ ਨੇ ਗਰੀਨ ਬੈਲਟ ਵੀ ਵਿਕਸਤ ਨਹੀਂ ਕੀਤੀ ਹੈ। ਬਿਨਾਂ ਕਿਸੇ ਮਨਜ਼ੂਰੀ ਤੋਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰ ਕੇ ਅਣਸੋਧਿਆ ਪਾਣੀ ਜ਼ਮੀਨ ’ਤੇ ਛੱਡਿਆ ਜਾ ਰਿਹਾ ਹੈ। ਫੈਕਟਰੀ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਨਿਯਮਾਂ ਅਨੁਸਾਰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਇਲਾਕਾ ਨਿਵਾਸੀਆਂ ਦੀ ਸਿਹਤ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ, ਡਿਪਟੀ ਕਮਿਸ਼ਨਰ ਬਰਨਾਲਾ, ਡਾਇਰੈਕਟਰ ਫੈਕਟਰੀਜ਼ ਪੰਜਾਬ, ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਨੂੰ ਲਿਖਤੀ ਦਰਖ਼ਾਸਤਾਂ ਦੇ ਕੇ ਕਾਰਵਾਈ ਦੀ ਮੰਗ ਕੀਤੀ ਸੀ। ਡਿਪਟੀ ਡਾਇਰੈਕਟਰ ਫੈਕਟਰੀਜ਼, ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੀ ਵਿਸ਼ ੇਸ਼ ਟੀਮ ਨੇ ਚੈਕਿੰਗ ਕਰ ਕੇ ਫੈਕਟਰੀ ’ਚ ਅਨੇਕਾਂ ਖ਼ਾਮੀਆਂ ਸਬੰਧੀ ਲਿਖਤੀ ਨੋਟਿਸ ਜਾਰੀ ਕੀਤਾ ਸੀ। ਨੋਟਿਸ ਤੋਂ ਬਾਅਦ ਜ਼ਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ਨੇ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਿਸ ਕਰ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਿਖੇ ਪਟੀਸ਼ਨ ਪਾ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਚੇਅਰਪਰਸਨ ਮਾਨਯੋਗ ਜਸਟਿਸ ਪ੍ਰਕਾਸ਼ ਸ੍ਰੀਵਾਸਤਵ, ਡਾ: ਅਫ਼ਰੋਜ਼ ਅਹਿਮਦ ਐਕਸਪਰਟ ਮੈਂਬਰ ਨੇ ਗਰਾਸਨ ਫੈਕਟਰੀ ਪ੍ਰਬੰਧਕਾਂ, ਚੀਫ਼ ਸਕੱਤਰ ਪੰਜਾਬ, ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਪ੍ਰਿੰਸੀਪਲ ਸਕੱਤਰ ਪੰਚਾਇਤ ਵਿਭਾਗ ਪੰਜਾਬ, ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਬਰਨਾਲਾ, ਡੀ.ਡੀ.ਪੀ.ਓ ਬਰਨਾਲਾ, ਬੀ.ਡੀ.ਪੀ.ਓ ਸ਼ਹਿਣਾ, ਮਨਮੋਹਿਤ ਕੁਮਾਰ ਇੰਸਟੈਟ ਵਾਤਾਵਰਨ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ, ਸ੍ਰੀ ਸਾਹਿਲ ਗੋਇਲ ਡਿਪਟੀ ਡਾਇਰੈਕਟਰ ਫੈਕਟਰੀਜ਼, ਡਾਇਰੈਕਟਰ ਫੈਕਟਰੀਜ਼ ਨੂੰ ਨੋਟਿਸ ਜਾਰੀ ਕਰਕੇ ਅੱਠ ਹਫ਼ਤਿਆਂ ਦੇ ਵਿਚ ਸਟੇਟਸ ਰਿਪੋਰਟ ਮੰਗੀ ਹੈ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੋ ਫ਼ੈਕਟਰੀਆਂ ਕਾਨੂੰਨੀ ਨਿਯਮਾਂ ਦੀ ਉਲੰਘਣਾ ਕਰ ਕੇ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਾਰੀਆਂ ਫ਼ੈਕਟਰੀਆਂ ਦੀ ਨਿਰਪੱਖ ਜਾਂਚ ਕੀਤੀ ਜਾਵੇ। ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ। ਫੈਕਟਰੀ ਪ੍ਰਬੰਧਕਾਂ ਨੇ ਸੰਪਰਕ ਕਰਨ ’ਤੇ ਕਿਹਾ ਕਿ ਪੰਜਾਬ ਸਰਕਾਰ ਤੋਂ ਸਾਰੀਆਂ ਮਨਜ਼ੂਰੀਆਂ ਲੈ ਕੇ ਫੈਕਟਰੀ ਚੱਲ ਰਹੀ ਹੈ। ਸਾਡੀ ਫੈਕਟਰੀ ਅਤੇ ਪ੍ਰਬੰਧਕਾਂ ਵਲੋਂ ਕਾਨੂੰਨੀ ਨਿਯਮਾਂ ਦੀਆਂ ਉਲੰਘਣਾ ਨਹੀਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸਿਰਸਾ ਸਤਿਸੰਗ ਘਰ ਅਤੇ ਓਵਰਬ੍ਰਿਜ ਦੇ ਨਜ਼ਦੀਕ ਸੜਕ ’ਤੇ ਖੜ੍ਹਾ ਪਾਣੀ ਅਧਿਕਾਰੀਆਂ ਨੂੰ ਚਿੜਾ ਰਿਹਾ ਮੂੰਹ ਅਗਲੀ ਖ਼ਬਰ ਦੀ ਟੈਕਨੀਕਲ ਅਸਿਸਟੈਂਟ ਪੰਜਾਬ ਸੁਸਾਇਟੀ ਯੂਨੀਅਨ ਵਲੋਂ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਨੂੰ ਦਿੱਤਾ ਮੰਗ-ਪੱਤਰ
Ad Position 24