ਸੰਦੀਪ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਕੀਤਾ ਪ੍ਰਾਪਤ
ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਆਰ. ਪੀ.
ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਤਰਕਸ਼ੀਲ ਸੋਸਾਇਟੀ ਆਫ਼ ਪੰਜਾਬ ਵਲੋਂ ਸਮਾਗਮ ਦੌਰਾਨ ਆਯੋਜਿਤ ਪੋਸਟਰ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਅੰਜੂ ਸ਼ਰਮਾ ਨੇ ਸੰਦੀਪ ਕੌਰ ਨੂੰ ਉਸ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਦਿਆਰਥੀ ਪ੍ਰਾਪਤੀਆਂ ਦੂਜੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਨੂੰ ਪਛਾਣਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਭਵਿੱਖ ਵਿਚ ਵੀ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਹਰ ਸੰਭਵ ਮੌਕਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦਾ ਰਹੇਗਾ।