24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ’ਚ ਰੈਗੂਲਰ ਹੋਣ ’ਤੇ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਵਿਖੇ ਹੋਈ ਮੀਟਿੰਗ ਦੌਰਾਨ ਕੰਟਰੈਕਟ ਬੇਸ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੇ ਰੈਗੂਲਰ ਹੋਣ ’ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਫ਼ਾਈ ਸੇਵਕਾਂ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲਗਭਗ 31 ਸਫ਼ਾਈ ਸੇਵਕਾਂ ਨੂੰ ਕੰਟਰੈਕਟ ਬੇਸ ਤੋਂ ਰੈਗੂਲਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-08-2026
ਤਪਾ ਮੰਡੀ, 21 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਵਿਖੇ ਹੋਈ ਮੀਟਿੰਗ ਦੌਰਾਨ ਕੰਟਰੈਕਟ ਬੇਸ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੇ ਰੈਗੂਲਰ ਹੋਣ ’ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਫ਼ਾਈ ਸੇਵਕਾਂ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲਗਭਗ 31 ਸਫ਼ਾਈ ਸੇਵਕਾਂ ਨੂੰ ਕੰਟਰੈਕਟ ਬੇਸ ਤੋਂ ਰੈਗੂਲਰ ਕੀਤਾ ਗਿਆ ਹੈ। ਸਫ਼ਾਈ ਸੇਵਕਾਂ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਉਨ੍ਹਾਂ ਨੂੰ ਨੌਕਰੀ ਵਿਚ ਸਥਿਰਤਾ ਮਿਲੇਗੀ ਅਤੇ ਉਹ ਹੋਰ ਵੀ ਮਿਹਨਤ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਇਸ ਫ਼ੈਸਲੇ ਲਈ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਮਨੀਸ਼ ਗਰਗ ਆਦਿ ਦੇ ਗਲਾ ’ਚ ਹਾਰ ਪਾ ਕੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਮੂਹ ਕੌਂਸਲਰ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 25 ਅਗਸਤ ਨੂੰ ਮਹਿਲ ਕਲਾਂ ਪੁੱਜੇਗਾ ਮੀਰੀ-ਪੀਰੀ ਖ਼ਾਲਸਾ ਮਾਰਚ-ਸੰਤ ਘੁੰਨਸ ਅਗਲੀ ਖ਼ਬਰ ਪੁਨੀਤ ਮਾਨ ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24