24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕਰਨ ’ਚ ਹਰ ਫਰੰਟ ਦੇ ਬੁਰੀ ਤਰ੍ਹਾਂ ਫੇਲ੍ਹ - ਦੀਦਾਰਗੜ੍ਹ , ਛੰਨਾ

ਸ਼ੇਰਪੁਰ, 24 ਅਗਸਤ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਪਹਿਰੇਦਾਰੀ ਕਰਨ ‘ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਕਿਸੇ ਵੀ ਮਸਲੇ ਪ੍ਰਤੀ ਸੁਹਿਰਦ ਨਹੀਂ ਹੈ। ਇਹ ਸੈਂਟਰ ਸਰਕਾਰ ਅੱਗੇ ਗੋਡੇ ਟੇਕ ਕੇ ਪੰਜਾਬ ਵਿਰੋਧੀ ਕੇਂਦਰ ਦੇ ਫੈਸਲਿਆਂ ਨੂੰ ਸਿਰ ਸੁੱਟ ਕੇ ਪ੍ਰਵਾਨ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਸ਼ੇਰਪੁਰ, 24 ਅਗਸਤ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਪਹਿਰੇਦਾਰੀ ਕਰਨ ‘ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਕਿਸੇ ਵੀ ਮਸਲੇ ਪ੍ਰਤੀ ਸੁਹਿਰਦ ਨਹੀਂ ਹੈ।ਇਹ ਸੈਂਟਰ ਸਰਕਾਰ ਅੱਗੇ ਗੋਡੇ ਟੇਕ ਕੇ ਪੰਜਾਬ ਵਿਰੋਧੀ ਕੇਂਦਰ ਦੇ ਫੈਸਲਿਆਂ ਨੂੰ ਸਿਰ ਸੁੱਟ ਕੇ ਪ੍ਰਵਾਨ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਗਰੀਬ ਸਿੰਘ ਛੰਨਾਂ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਵੋਟਰਾਂ ਨੂੰ ਸਬਜ਼ਬਾਗ ਦਿਖਾ ਕੇ ਵਰਗਲਾਇਆ ਅਤੇ ਝੂਠੇ ਵਾਅਦਿਆਂ ਨਾਲ ਸਤਾ ਤੇ ਕਾਬਜ ਹੋ ਕੇ ਲੋਕ ਹਿਤਾਂ ਦੀ ਕਾਰਗੁਜ਼ਾਰੀ ਨੂੰ ਭੁਲਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਲੋਕ ਹੁਣ ਪੱਬਾਂ ਭਾਰ ਹੋ ਕੇ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਮੌਕੇ ਸਬਕ ਸਿਖਾਉਣ ਲਈ ਕਾਹਲੇ ਹਨ। ਦੀਦਾਰਗੜ੍ਹ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਅਤੇ ਹੋਰ ਸਹੂਲਤਾਂ ਤੋਂ ਮੁਕਰ ਕੇ ਇਸ ਭੰਡ ਸਰਕਾਰ ਨੇ ਆਪਣਾ ਅਸਲੀ ਚਿਹਰਾ ਤੇ ਕਿਰਦਾਰ ਵਿਖਾ ਦਿੱਤਾ ਹੈ ਅਤੇ ਮੁਲਾਜ਼ਮਾਂ ਦਾ ਬੇਅੰਤ ਰੋਹ ਇਸ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਸਾਨਾਮੱਤੀ ਜਿੱਤ ਹਾਸਲ ਕਰੇਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਅਗਲੇ ਮੁੱਖ ਮੰਤਰੀ ਹੋਣਗੇ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਟੇਲਰ ਮਾਸਟਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਮੁੱਖ ਮੰਤਰੀ ਤੀਰਥ ਯਾਤਰਾ-ਸੁਖਵੀਰ ਸਿੰਘ ਅਗਲੀ ਖ਼ਬਰ ਪੱਖੋ ਕੈਂਚੀਆਂ ਵਾਸੀਆਂ ਨੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਅਧੂਰੇ ਕਾਰਜਾਂ ਬਾਰੇ ਕਰਵਾਇਆ ਜਾਣੂੰ
Ad Position 24