24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਮੁੱਖ ਮੰਤਰੀ ਤੀਰਥ ਯਾਤਰਾ-ਸੁਖਵੀਰ ਸਿੰਘ

ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਧੂਰੀ, 24 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਅਤੇ ਸੂਬੇ ਦੀ ਤਰੱਕੀ ਹੀ ਸਾਡੀ ਮੁੱਖ ਤਰਜੀਹ ਹੈ। ‘ਤੀਰਥ ਯਾਤਰਾ ਯੋਜਨਾ’ ਰਾਹੀਂ ਸਾਡੇ ਬਜ਼ੁਰਗ ਪੂਰੇ ਮਾਣ-ਸਤਿਕਾਰ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਸੁਖਾਲੀ ਯਾਤਰਾ, ਰਿਹਾਇਸ਼ ਅਤੇ ਖਾਣ-ਪੀਣ ਦੇ ਬਿਹਤਰੀਨ ਪ੍ਰਬੰਧਾਂ ਨਾਲ ਅਸੀਂ ਦਿਲੋਂ ਆਪਣਾ ਫ਼ਰਜ਼ ਨਿਭਾ ਰਹੇ ਹਾਂ ਅਤੇ ਇਹ ਸਕੀਮ ਪੰਜਾਬ ਦੇ ਬਜੁਰਗਾਂ ਲਈ ਲਾਹੇਬੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਤੀਰਥ ਯਾਤਰਾ ਦੀ ਇੱਛਾ ਪੂਰੀ ਕਰ ਸਕਣ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਏ.ਸੀ. ਸਲੀਪਰ ਬੱਸ ਯਾਤਰਾ ਦੇ ਨਾਲ-ਨਾਲ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂੰਮ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕਰਨ ’ਚ ਹਰ ਫਰੰਟ ਦੇ ਬੁਰੀ ਤਰ੍ਹਾਂ ਫੇਲ੍ਹ - ਦੀਦਾਰਗੜ੍ਹ , ਛੰਨਾ
Ad Position 24