26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਨੂੰ ਡੇਰਾਵਾਦ, ਪਖੰਡਵਾਦ, ਪਤਿਤਪੁਣੇ ਨੂੰ ਤਿਆਗ ਕੇ ਗੁਰਸਿੱਖੀ ਨਾਲ ਜੁੜਨਾ ਚਾਹੀਦਾ-ਜਥੇਦਾਰ ਕੁਲਦੀਪ ਸਿੰਘ ਗੜਗੱਜ

ਹੰਡਿਆਇਆ, 25 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਬਰਨਾਲਾ ਵਿਖੇ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸਬਾ ਹੰਡਿਆਇਆ ਵਿਖੇ ਸੁਪਰਡੈਂਟ ਯੂਨਿਟ ਦੇ ਐਮ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਹੰਡਿਆਇਆ, 25 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਬਰਨਾਲਾ ਵਿਖੇ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸਬਾ ਹੰਡਿਆਇਆ ਵਿਖੇ ਸੁਪਰਡੈਂਟ ਯੂਨਿਟ ਦੇ ਐਮ.ਡੀ. ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਦੇ ਗ੍ਰਹਿ ਵਿਖੇ ਪੁੱਜੇ। ਜਿੱਥੇ ਉਨ੍ਹਾਂ ਕਿਹਾ ਕਿ ਸਾਨੂੰ ਡੇਰਾਵਾਦ, ਪਖੰਡਵਾਦ, ਪਤਿਤਪੁਣੇ ਨੂੰ ਤਿਆਗ ਕੇ ਗੁਰਸਿੱਖੀ ਨਾਲ ਜੁੜਨਾ ਚਾਹੀਦਾ ਹੈ। ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਬਾਣੀ-ਬਾਣੀ ਨਾਲ ਜੁੜਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਸੰਗਤਾਂ ਵੱਧ ਤੋਂ ਵੱਧ ਜੁੜ ਕੇ ਆਪਣਾ ਜੀਵਨ ਸਫਲਾ ਕਰਨ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ। ਪਰਿਵਾਰ ਵਲੋਂ ਜਥੇਦਾਰ ਗੜਗੱਜ, ਜਥੇਦਾਰ ਧਨੌਲਾ ਨੂੰ ਗਰਮ ਸਾਲ ਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ, ਗੁਰਜੰਟ ਸਿੰਘ ਸੋਨਾ, ਅਕਾਊਂਟੈਂਟ ਅਮਰਜੀਤ ਸਿੰਘ, ਅੰਮ੍ਰਿਤਪਾਲ ਕੌਰ, ਰਣਦੀਪ ਕੌਰ, ਗੁਰਲੀਨ ਕੌਰ, ਗਗਨਦੀਪ ਕੌਰ, ਪਰਵਿੰਦਰ ਸਿੰਘ ਭਰੀ, ਤੇਜਿੰਦਰ ਸਿੰਘ ਭਰੀ, ਅਮਰਿੰਦਰ ਸਿੰਘ ਭਰੀ, ਨਰਿੰਦਰ ਸਿੰਘ, ਤੇਜਵੀਰ ਸਿੰਘ, ਮੈਨੇਜਰ ਮੋਧਾ ਸਿੰਘ, ਸਿਮਰਨ ਢਿੱਲੋਂ ਤੇ ਹੋਰ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਨੂੰ ਮਜ਼ਬੂਤ ਕੀਤਾ ਜਾਵੇਗਾ-ਰਣਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਕਿਸ਼ੋਰ ਅਵਸਥਾ ਸਿੱਖਿਆ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ
Ad Position 24