26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੱਖ-ਵੱਖ ਪਿੰਡਾਂ ਵਿਚ ਦਿਖਾਈ

ਮਹਿਲ ਕਲਾਂ, 25 ਅਗਸਤ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ’ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ, ਗੁੰਮਟੀ, ਹਮੀਦੀ, ਗੁਰਮ, ਵਜੀਦਕੇ ਕਲਾਂ, ਵਜੀਦਕੇ ਖੁਰਦ, ਚੁਹਾਣਕੇ ਕਲਾਂ, ਚੁਹਾਣਕੇ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਦਿਖਾਈ ਗਈ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਲੋਕਾਂ ਖ਼ਾਸ ਕਰ ਕੇ ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪੇ੍ਰਰਨਾ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਮਹਿਲ ਕਲਾਂ, 25 ਅਗਸਤ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ’ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ, ਗੁੰਮਟੀ, ਹਮੀਦੀ, ਗੁਰਮ, ਵਜੀਦਕੇ ਕਲਾਂ, ਵਜੀਦਕੇ ਖੁਰਦ, ਚੁਹਾਣਕੇ ਕਲਾਂ, ਚੁਹਾਣਕੇ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਦਿਖਾਈ ਗਈ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਲੋਕਾਂ ਖ਼ਾਸ ਕਰ ਕੇ ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪੇ੍ਰਰਨਾ ਹਾਸਲ ਕੀਤੀ। ਇਸ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿਚ ਦਰਸਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ। ਇਹ ਮੁਹਿੰਮ ਆਉਂਦੇ ਦਿਨੀਂ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਬਲਾਕ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਚਾਇਤ ਵਿਕਾਸ ਯੋਜਨਾ ਸੰਬੰਧੀ ਦਿੱਤੀ ਸਿਖਲਾਈ
Ad Position 24