26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਜਪਾ ਨਾਲ ਸੰਬੰਧਿਤ ਸੂਬੇ ਦੇ ਰਾਜ ਸਭਾ ਮੈਂਬਰਾਂ ਦਾ ਐਮ.ਪੀ. ਲੈੱਡ ਫ਼ੰਡ ਪਾਰਟੀ ਆਗੂਆਂ ਤੇ ਵਰਕਰਾਂ ਦੀ ਰਾਏ ਅਨੁਸਾਰ ਵੰਡਿਆ ਜਾਵੇ-ਗੁਰਦਰਸ਼ਨ ਸਿੰਘ ਬਰਾੜ

ਬਰਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਗੁਰਦਰਸ਼ਨ ਸਿੰਘ ਬਰਾੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਸਮੁੱਚੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਭਾਜਪਾ ਨਾਲ ਸਬੰਧਿਤ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਮਿਲਦਾ ਐਮ. ਪੀ.

Ad Position 21
No active advertisement
ਗੁਰਦਰਸ਼ਨ ਸਿੰਘ ਬਰਾੜ 26-08-2026
ਬਰਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਗੁਰਦਰਸ਼ਨ ਸਿੰਘ ਬਰਾੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਸਮੁੱਚੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਭਾਜਪਾ ਨਾਲ ਸਬੰਧਿਤ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਮਿਲਦਾ ਐਮ.ਪੀ. ਲੈੱਡ ਫੰਡ ਸਬੰਧਿਤ ਜ਼ਿਲ੍ਹੇ ਜਾਂ ਹਲਕੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਸਲਾਹ ਅਤੇ ਰਾਏ ਨਾਲ ਵੰਡਿਆ ਜਾਣਾ ਚਾਹੀਦਾ ਹੈ ਕਿਉਂਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਹੀ ਅਸਲ ਵਿਚ ਹਲਕੇ ਵਿਚਲੀਆ ਂ ਜਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਪਾਸ 6 ਰਾਜ ਸਭਾ ਮੈਂਬਰ ਹਨ। ਜਿਹੜੇ ਰਾਜ ਸਭਾ ਮੈਂਬਰ ਆਪਣੇ ਐਮ.ਪੀ. ਲੈੱਡ ਫੰਡ ਦੀ ਵਰਤੋਂ ਨਹੀਂ ਕਰ ਰਹੇ, ਵੱਲ ਵੀ ਹਾਈਕਮਾਂਡ ਨੂੰ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਰੋੜਾਂ ਰੁਪਏ ਵਿਚ ਮਿਲਣ ਵਾਲਾ ਇਹ ਫੰਡ ਕਿਧਰੇ ਵਾਪਸ ਨਾ ਹੋ ਜਾਵੇ। ਸ੍ਰੀ ਬਰਾੜ ਨੇ ਕਿਹਾ ਕਿ ਐਮ.ਪੀ. ਲੈੱਡ ਫੰਡ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਜੇਕਰ ਸਹੀ ਢੰਗ ਨਾਲ ਵਰਕਰਾਂ ਨੂੰ ਪੁੱਛ ਕੇ ਤਕਸੀਮ ਕੀਤਾ ਜਾਵੇਗਾ ਤਾਂ ਇਸ ਦਾ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਬਹੁਤ ਜ਼ਿਆਦਾ ਫਾਇਦਾ ਮਿਲ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲੇ ਕਰਵਾਏ, ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ...
Ad Position 24