ਰੋਜ਼ਾਨਾ ਪੰਜਾਬ ਦੇ ਨੌਜਵਾਨ ਚੜ੍ਹ ਰਹੇ ਨੇ ਨਸ਼ਿਆਂ ਦੀ ਭੇਟ ਪਰ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਕਿਧਰੇ ਨਹੀਂ ਆ ਰਿਹਾ ਨਜ਼ਰ-ਜਥੇਦਾਰ ਕੁਲਦੀਪ ਸਿੰਘ ਗੜਗੱਜ
ਬਰਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੁਰੂ ਕੀਤਾ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ (ਨਗਰ ਕੀਰਤਨ) ਜੋ ਬੀਤੀ ਸ਼ਾਮ ਬਰਨਾਲਾ ਵਿਖੇ ਪਹੁੰਚਿਆ ਸੀ ਅਤੇ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖ਼ਾਲਸਾ ਮਾਰਚ ਦਾ ਰਾਤ ਦਾ ਠਹਿਰਾਅ ਹੋਇਆ ਸੀ, ਅੱਜ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਅਗਲੇ ਪੜਾਅ ਲਈ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਕੁਲਦੀਪ ਸਿੰਘ ਗੱੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ: ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਰਮਲ ਸੰਪਰਦਾਇ ਵਲੋਂ ਸ੍ਰੀਮਹੰਤ ਰੇਸ਼ਮ ਸਿੰਘ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਰਣਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਸੰਤ ਲਾਲ ਸਿੰਘ ਧੂਰਕੋਟ, ਬਾਬਾ ਕੇਵਲ ਕ੍ਰਿਸ਼ਨ ਹੰਡਿਆਇਆ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਬਰਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੁਰੂ ਕੀਤਾ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ (ਨਗਰ ਕੀਰਤਨ) ਜੋ ਬੀਤੀ ਸ਼ਾਮ ਬਰਨਾਲਾ ਵਿਖੇ ਪਹੁੰਚਿਆ ਸੀ ਅਤੇ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖ਼ਾਲਸਾ ਮਾਰਚ ਦਾ ਰਾਤ ਦਾ ਠਹਿਰਾਅ ਹੋਇਆ ਸੀ, ਅੱਜ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਅਗਲੇ ਪੜਾਅ ਲਈ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਕੁਲਦੀਪ ਸਿੰਘ ਗੱੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ: ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਰਮਲ ਸੰਪਰਦਾਇ ਵਲੋਂ ਸ੍ਰੀਮਹੰਤ ਰੇਸ਼ਮ ਸਿੰਘ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਰਣਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਸੰਤ ਲਾਲ ਸਿੰਘ ਧੂਰਕੋਟ, ਬਾਬਾ ਕੇਵਲ ਕ੍ਰਿਸ਼ਨ ਹੰਡਿਆਇਆ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਪੰਜਾਬ ਦੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਪਰ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਛੇਵਾਂ ਦਰਿਆ ਵੱਗ ਰਿਹਾ ਹੈ ਪਰ ਸਰਕਾਰ ਇਹ ਪਤਾ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ ਕਿ ਨਸ਼ਾ ਪੰਜਾਬ ਵਿਚ ਕਿਧਰੋਂ ਆ ਰਿਹਾ ਹੈ, ਜੋ ਇਕ ਵੱਡੀ ਸਮੱਸਿਆ ਹੈ। ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਚੁਣੌਤੀ ਦੇਣ ਲਈ ਅੱਜ ਪੰਥ ਵਿਰੋਧੀ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਧਰਮ ਦੇ ਕੰਮਾਂ ਵਿਚ ਦਖ਼ਲ ਦੇ ਰਹੀਆਂ ਹਨ, ਜਿਨ੍ਹਾਂ ਵਲੋਂ ਗੁਰੂ ਦੀ ਗੋਲਕ ਵਿਚ ਵੀ ਪੈਸੇ ਪਾਉਣ ਤੋਂ ਸੰਗਤਾਂ ਨੂੰ ਰੋਕਿਆ ਜਾ ਰਿਹਾ ਹੈ, ਇਨ੍ਹਾਂ ਪੰਥ ਵਿਰੋਧੀ ਤਾਕਤਾਂ ਪ੍ਰਤੀ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ, ਮੀਰੀ ਪੀਰੀ ਦੇ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਨਸ਼ਿਆਂ ਵਿਰੁੱਧ ਲਾਮਬੰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਮਾੜੀ ਅਲਾਮਤ ਤੋਂ ਬਚਾਇਆ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਖ਼ਾਲਸਾ ਮਾਰਚ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਹਰ ਪਿੰਡ ਤੇ ਸ਼ਹਿਰ ਵਿਚ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਤਿਆਗ ਕਰ ਕੇ ਸਿੱਖੀ ਨਾਲ ਜੁੜਨ ਅਤੇ ਗੁਰੂ ਦੇ ਦਰਸਾਏ ਮਾਰਗ ’ਤੇ ਚਲਦਿਆਂ ਆਪਣਾ ਭਵਿੱਖ ਸੰਵਾਰਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਮੈਂਬਰ ਪੀ.ਏ.ਸੀ. ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਭਾਜਪਾ ਆਗੂ ਧਰਮ ਸਿੰਘ ਫ਼ੌਜੀ, ਜਸਵੀਰ ਸਿੰਘ ਗੱਖੀ, ਸਿੱਖ ਵਿਦਵਾਨ ਗਿ: ਕਰਮ ਸਿੰਘ ਭੰਡਾਰੀ, ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਭੋਤਨਾ, ਬੇਅੰਤ ਸਿੰਘ ਬਾਠ, ਸੁਖਪਾਲ ਸਿੰਘ ਰੁਪਾਣਾ, ਬੀਬੀ ਅਜੈਬ ਕੌਰ ਭੋਤਨਾ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਮੈਨੇਜਰ ਨਿਰਮਲ ਸਿੰਘ ਰਾਜੀਆ, ਦਰਸ਼ਨ ਸਿੰਘ ਗੁਰੂ, ਸਾਧੂ ਸਿੰਘ ਧਾਲੀਵਾਲ, ਚਰਨਜੀਤ ਸਿੰਘ ਭਾਰੀ, ਰਾਜਿੰਦਰ ਸਿੰਘ ਦਰਾਕਾ, ਬੀਰਇੰਦਰ ਸਿੰਘ ਲੱਕੀ ਭੂਰੇ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।