27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਦਿਵਸਿਮਰ ਸਿੰਘ ਨੇ ਓਪਨ ਬੈਡਮਿੰਟਨ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀ ਦਿਵਸਿਮਰ ਸਿੰਘ ਮਨੇਸ਼ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਏ ਓਪਨ ਬੈਡਮਿੰਟਨ ਮੁਕਾਬਲਿਆਂ ਵਿਚ ਇਕ ਸੋਨੇ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਖਿਡਾਰੀ ਦਿਵਸਿਮਰ ਸਿੰਘ ਨੇ ਅੰਡਰ-11 ਸਿੰਗਲਜ਼ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ, ਅੰਡਰ-11 ਡਬਲਜ਼ ਅਤੇ ਅੰਡਰ-13 ਡਬਲਜ਼ ਮੁਕਾਬਲਿਆਂ ਵਿਚ ਵੀ ਚਾਂਦੀ ਦੇ ਤਗਮੇ ਜਿੱਤੇ ਹਨ।

Ad Position 21
No active advertisement
ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀ ਦਿਵਸਿਮਰ ਸਿੰਘ ਮਨੇਸ਼ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਸੰਗਰੂਰ ਵਲੋਂ ਕਰਵਾਏ ਓਪਨ ਬੈਡਮਿੰਟਨ ਮੁਕਾਬਲਿਆਂ ਵਿਚ ਇਕ ਸੋਨੇ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਖਿਡਾਰੀ ਦਿਵਸਿਮਰ ਸਿੰਘ ਨੇ ਅੰਡਰ-11 ਸਿੰਗਲਜ਼ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ, ਅੰਡਰ-11 ਡਬਲਜ਼ ਅਤੇ ਅੰਡਰ-13 ਡਬਲਜ਼ ਮੁਕਾਬਲਿਆਂ ਵਿਚ ਵੀ ਚਾਂਦੀ ਦੇ ਤਗਮੇ ਜਿੱਤੇ ਹਨ। ਜਿਸ ਸਦਕਾ ਉਸ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐੱਮ.ਡੀ. ਸ: ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਖਿਡਾਰੀ ਦਿਵਸਿਮਰ ਸਿੰਘ ਮਨੇਸ਼, ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਪੋਰਟਸ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾ... ਅਗਲੀ ਖ਼ਬਰ ਹਾਈ ਸਕੂਲ ਜੰਗੀਆਣਾ ਦੀ ਟੀਮ ਨੇ ਖੋ-ਖੋ ਵਿਚੋਂ ਸੋਨ ਤਗਮਾ ਜਿੱਤਿਆ
Ad Position 24