27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਜਾਣ ਦਾ ਫ਼ੈਸਲਾ-ਕਿਸਾਨ ਆਗੂ

ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਟਰੈਕਟਰ ਟਰਾਲੀਆਂ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਉਕਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ, ਨਵੀ ਲੈਂਡ ਪੂਲਿੰਗ ਪਾਲਿਸੀ, ਭਾਰਤ ਅਮਰੀਕਾ ਸਮਝੌਤਾ ਰੱਦ ਕਰਨ, ਐੱਮ.

Ad Position 21
No active advertisement
ਰੱਖੜੀ ਦੇ ਤਿਉਹਾਰ ਮੌਕੇ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ 28-08-2026
ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਟਰੈਕਟਰ ਟਰਾਲੀਆਂ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਉਕਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ, ਨਵੀ ਲੈਂਡ ਪੂਲਿੰਗ ਪਾਲਿਸੀ, ਭਾਰਤ ਅਮਰੀਕਾ ਸਮਝੌਤਾ ਰੱਦ ਕਰਨ, ਐੱਮ.ਐੱਸ.ਪੀ ਲਾਗੂ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ’ਚ ਜ਼ਿਲ੍ਹਾ ਬਰਨਾਲਾ ਤੋਂ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਪ੍ਰੇਰਿਤ ਕਰ ਕੇ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਜੀਤ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਧਨੌਲਾ, ਸਤਨਾਮ ਸਿੰਘ ਧਨੌਲਾ, ਇਕਾਈ ਪ੍ਰਧਾਨ ਪੱਖੋ ਕਲਾਂ ਬਲਜੀਤ ਸਿੰਘ ਬੱਲ੍ਹੀ, ਜ਼ਿਲ੍ਹਾ ਆਗੂ ਹਰਪਾਲ ਸਿੰਘ ਭੁੱਲਰ ਪੱਖੋ ਕਲਾਂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਫ਼ਰੰਟ ਦੇ ਸੱਦੇ ’ਤੇ ਮਾਰਕੀਟ ਕਮੇਟੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਪਹਿਲਾ ਸਥਾਨ ਪ੍ਰਾਪਤ
Ad Position 24