ਸਾਂਝਾ ਮੁਲਾਜ਼ਮ ਫ਼ਰੰਟ ਦੇ ਸੱਦੇ ’ਤੇ ਮਾਰਕੀਟ ਕਮੇਟੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਗਟ
ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਾਂਝਾ ਮੁਲਾਜ਼ਮ ਫ਼ਰੰਟ ਦੇ ਸੱਦੇ ’ਤੇ ਅੱਜ ਮਾਰਕੀਟ ਕਮੇਟੀ ਤਪਾ ਦੇ ਸਮੂਹ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ’ਤੇ ਜਾ ਕੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਹਰਦੀਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਹਨਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਾਂਝਾ ਮੁਲਾਜ਼ਮ ਫ਼ਰੰਟ ਦੇ ਸੱਦੇ ’ਤੇ ਅੱਜ ਮਾਰਕੀਟ ਕਮੇਟੀ ਤਪਾ ਦੇ ਸਮੂਹ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ’ਤੇ ਜਾ ਕੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਹਰਦੀਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਹਨਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਕੋਈ ਵੀ ਸਰਕਾਰੀ ਮੁਲਾਜ਼ਮ ਆਪਣਾ ਕੰਮ ਛੱਡ ਕੇ ਬੈਠਣਾ ਨਹੀਂ ਚਾਹੁੰਦਾ ਪਰ ਸਰਕਾਰ ਬਿਨਾਂ ਰੋਸ ਪ੍ਰਗਟਾਏ ਮੰਗਾਂ ਨੂੰ ਸੁਣਨ ਨੂੰ ਤਿਆਰ ਹੀ ਨਹੀਂ ਇਹੋ ਕਾਰਨ ਹੈ ਕਿ ਮੁਲਾਜ਼ਮਾਂ ਨੂੰ ਕਲਮਛੋੜ ਹੜਤਾਲ ਦਾ ਰਾਹ ਵੀ ਅਪਣਾਉਣਾ ਪਿਆ ਹੈ ਅਤੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ’ਤੇ ਜਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ ਹੈ। ਜੇਕਰ ਫਿਰ ਵੀ ਸਰਕਾਰ ਦੇ ਕੰਨੀ ਜੂੰ ਨਾ ਸਰਕੀ ਤਾਂ ਉਨ੍ਹਾਂ ਵਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਲੇਖਾਕਾਰ ਪਰਮਜੀਤ ਕੌਰ, ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਸੋਨੂੰ ਮਾਂਗਟ, ਸੁਨੀਲ ਕੁਮਾਰ, ਅੰਗਰੇਜ਼ ਰਾਮ, ਗੁਰਪ੍ਰੀਤ ਸਿੰਘ, ਆਊਟ ਸੋਰਸ ਅਮਨਦੀਪ ਕੌਰ ਏ.ਆਰ, ਹਰਦੀਪ ਸਿੰਘ ਏ.ਆਰ, ਗੁਰਦੀਪ ਸਿੰਘ, ਗੁਰਲਾਲ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਸੇਵਾਦਾਰ ਆਦਿ ਮੌਜੂਦ ਸਨ।