28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਦੇ ਬੱਚਿਆਂ ਨੇ ਰੰਗ-ਬਿਰੰਗੇ ਧਾਗਿਆਂ ਨਾਲ ਬਣਾਈਆਂ ਰੱਖੜੀਆਂ

ਮਹਿਲ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਸਥਾਨਕ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਭੈਣ-ਭਰਾ ਦੇ ਅਟੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਇੱਕ ਸ਼ਾਨਦਾਰ ‘ਰੱਖੜੀ ਬਣਾਉਣ ਮੁਕਾਬਲਾ’ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਬਿਹਤਰੀਨ ਕਲਾ ਅਤੇ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਮਹਿਲ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਸਥਾਨਕ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਭੈਣ-ਭਰਾ ਦੇ ਅਟੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਇੱਕ ਸ਼ਾਨਦਾਰ ‘ਰੱਖੜੀ ਬਣਾਉਣ ਮੁਕਾਬਲਾ’ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਬਿਹਤਰੀਨ ਕਲਾ ਅਤੇ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਰੇਸ਼ਮੀ ਧਾਗਿਆਂ, ਚਮਕੀਲੇ ਮੋਤੀਆਂ, ਖ਼ੂਬਸੂਰਤ ਰਿਬਨਾਂ, ਕੁੰਦਨ ਅਤੇ ਹੋਰ ਸਜਾਵਟੀ ਵਸਤਾਂ ਦੀ ਬਾਖ਼ੂਬੀ ਵਰਤੋਂ ਕਰ ਕੇ ਬੇਹੱਦ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਬੱਚਿਆਂ ਵਲੋਂ ਤਿਆਰ ਕੀਤੀਆਂ ਗਈਆਂ ਰੱਖੜੀਆਂ ਵਿਚ ਉਨ੍ਹਾਂ ਦੀ ਸਿਰਜਣਾਤਮਿਕ ਸੋਚ ਅਤੇ ਨਿਪੁੰਨਤਾ ਸਾਫ਼ ਝਲਕ ਰਹੀ ਸੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਰਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਅਣਥੱਕ ਮਿਹਨਤ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ਼ ਬੱਚਿਆਂ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਨਿਖਾਰਦੇ ਹਨ, ਸਗੋਂ ਉਨ੍ਹਾਂ ਨੂੰ ਆਪਣੇ ਅਮੀਰ ਸਭਿਆਚਾਰ, ਰੀਤੀ-ਰਿਵਾਜਾਂ ਅਤੇ ਪਵਿੱਤਰ ਤਿਉਹਾਰਾਂ ਦੀ ਨੈਤਿਕ ਮਹੱਤਤਾ ਤੋਂ ਵੀ ਜਾਣੂ ਕਰਵਾਉਂਦੇ ਹਨ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਅਮਨਦੀਪ ਸਿੰਘ ਜੱਸਲ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹੰਡਿਆਇਆ ਵਿਖੇ ਹੜਤਾਲ ਕਾਰਨ ਨਗਰ ਪੰਚਾਇਤ ਦਾ ਦਫ਼ਤਰ ਤੇ ਸਕੂਲ ਰਹੇ ਬੰਦ
Ad Position 24