28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

30 ਦੇ ਬਰਨਾਲਾ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਵਲੋਂ ਝੰਡਾ ਮਾਰਚ

ਟੱਲੇਵਾਲ, 27 ਅਗਸਤ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 30 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਜੱਥੇਬੰਦੀ ਦੇ ਆਗੂਆਂ ਵਲੋਂ ਜਿੱਥੇ ਮੀਟਿੰਗਾਂ ਕਰ ਕੇ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ੳੁੱਥੇ ਪਿੰਡਾਂ ਵਿਚ ਮਾਰਚ ਕਰਨ ਦੇ ਨਾਲ-ਨਾਲ ਰਾਸ਼ਨ ਅਤੇ ਹੋਰ ਸਮਗਰੀ ਵੀ ਇਕੱਤਰ ਕੀਤੀ ਜਾ ਰਹੀ ਹੈ। ਇਸੇ ਕੜੀ ਦੇ ਚੱਲਦਿਆਂ ਪਿੰਡ ਚੀਮਾ ਵਿਖੇ ਜਥੇਬੰਦੀ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਅਤੇ ਹਰੀ ਸਿੰਘ ਭਗਤਪੁਰਾ ਨੇ ਕਿਹਾ ਕਿ 30 ਅਗਸਤ ਨੂੰ ਬਰਨਾਲਾ ਵਿਖੇ ਜ਼ਿਲ੍ਹਾ ਹੈੱਡਕੁਆਟਰ ’ਤੇ ਦਿੱਤਾ ਜਾਣ ਵਾਲਾ ਧਰਨਾ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਸਮੁੱਚੇ ਮਿਹਨਤੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੇਗਾ।

Ad Position 21
No active advertisement
ਅਜੀਤ ਡੈਸਕ 28-08-2026
ਟੱਲੇਵਾਲ, 27 ਅਗਸਤ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 30 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਜੱਥੇਬੰਦੀ ਦੇ ਆਗੂਆਂ ਵਲੋਂ ਜਿੱਥੇ ਮੀਟਿੰਗਾਂ ਕਰ ਕੇ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ੳੁੱਥੇ ਪਿੰਡਾਂ ਵਿਚ ਮਾਰਚ ਕਰਨ ਦੇ ਨਾਲ-ਨਾਲ ਰਾਸ਼ਨ ਅਤੇ ਹੋਰ ਸਮਗਰੀ ਵੀ ਇਕੱਤਰ ਕੀਤੀ ਜਾ ਰਹੀ ਹੈ। ਇਸੇ ਕੜੀ ਦੇ ਚੱਲਦਿਆਂ ਪਿੰਡ ਚੀਮਾ ਵਿਖੇ ਜਥੇਬੰਦੀ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਅਤੇ ਹਰੀ ਸਿੰਘ ਭਗਤਪੁਰਾ ਨੇ ਕਿਹਾ ਕਿ 30 ਅਗਸਤ ਨੂੰ ਬਰਨਾਲਾ ਵਿਖੇ ਜ਼ਿਲ੍ਹਾ ਹੈੱਡਕੁਆਟਰ ’ਤੇ ਦਿੱਤਾ ਜਾਣ ਵਾਲਾ ਧਰਨਾ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਸਮੁੱਚੇ ਮਿਹਨਤੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਪੱਧਰ ’ਤੇ ਵਰਕਰਾਂ ਦੇ ਆਗੂ ਦੀਆਂ ਡਿਊਟੀਆਂ ਲਗਾ ਕੇ ਰਾਸ਼ਨ ਇਕੱਠਾ ਕਰਨ ਦੀ ਮੁਹਿੰਮ ਵੱਡੀ ਗਈ ਹੈ। ਜਿਸ ਵਿਚ ਰਾਸ਼ਨ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਕਿਸਾਨ ਵਿਰੋਧੀ ਮੁਕਤ ਵਪਾਰ ਸਮਝੌਤੇ ਰੱਦ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਲੈਣ, ਆਬਾਦਕਾਰਾਂ, ਸਾਂਝੇ ਮੁਜ਼ਾਰਿਆਂ ਅਤੇ ਹੋਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ ਅਤੇ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ, ਗ੍ਰਿਫ਼ਤਾਰ ਕੀਤੇ ਆਗੂਆਂ-ਵਰਕਰਾਂ ਨੂੰ ਰਿਹਾਅ ਕਰਨ ਅਤੇ ਸੰਘਰਸ਼ਸ਼ੀਲ ਲੋਕਾਂ ’ਤੇ ਜਬਰ ਬੰਦ ਕਰਨ ਦੀ ਮੰਗ ਵੀ ਮੋਰਚੇ ਦਾ ਅਹਿਮ ਹਿੱਸਾ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਪੂਰਾ ਮੁਆਵਜ਼ਾ ਦੇਣ, ਹੜ੍ਹਾਂ ਦੀ ਰੋਕਥਾਮ ਲਈ ਠੋਸ ਪ੍ਰਬੰਧ ਕਰਨ ਅਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮਹਿੰਗਾਈ ’ਤੇ ਕਾਬੂ ਪਾਉਣ, ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲੈਣ, ਵੱਡੇ ਸਰਮਾਏਦਾਰਾਂ ਅਤੇ ਜਗੀਰਦਾਰਾਂ ’ਤੇ ਭਾਰੀ ਟੈਕਸ ਲਾਉਣ, ਸਾਰੀਆਂ ਫ਼ਸਲਾਂ ’ਤੇ ਸੀ-2+50 ਫ਼ੀਸਦੀ ਦੇ ਫ਼ਾਰਮੂਲੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 30 ਅਗਸਤ ਤੋਂ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ਨੂੰ ਸਫਲ ਬਣਾਉਣ ਲਈ ਹਰ ਪਿੰਡ ਵਿਚੋਂ ਵੱਡੇ ਕਾਫ਼ਲੇ ਪਹੁੰਚਣਗੇ। ਆਗੂਆਂ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਪਿੰਡਾਂ ਵਿਚੋਂ ਵੱਧ ਤੋਂ ਵੱਧ ਗਿਣਤੀ ਵਿਚ ਬਰਨਾਲਾ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤ ਕਰਨ। ਇਸ ਮੌਕੇ ਨਛੱਤਰ ਸਿੰਘ ਚੀਮਾ, ਭੋਲਾ ਸਿੰਘ, ਗੋਗੀ ਜਾਗਲ, ਮੀਤਾ ਸਿੰਘ ਢਿੱਲੋਂ, ਘੋਨਾ ਸਿੰਘ ਲਿਬੜਾ, ਮਿੱਠੂ ਮੱਲੂਮਾਜਰਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਨੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲਾਕ ਟਾਵਰ ਦਾ ਟੱਕ ਲਗਾ ਕੇ ਕੀਤਾ ਰਸਮੀ ਆਰੰਭ ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24