20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਔਰਤ ਕਾਬੂ
ਬਰਨਾਲਾ, 27 ਅਗਸਤ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਇਕ ਘਰ ’ਚ ਛਾਪੇਮਾਰੀ ਕਰ ਕੇ ਔਰਤ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਖਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੈਕ ਸਾਈਡ ਬੱਸ ਸਟੈਂਡ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ।
ਬਰਨਾਲਾ, 27 ਅਗਸਤ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਇਕ ਘਰ ’ਚ ਛਾਪੇਮਾਰੀ ਕਰ ਕੇ ਔਰਤ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਖਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੈਕ ਸਾਈਡ ਬੱਸ ਸਟੈਂਡ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ। ਜਿਸ ਨੇ ਆਪਣੇ ਘਰ ’ਚ ਭਾਰੀ ਮਾਤਰਾ ’ਚ ਭੁੱਕੀ ਚੂਰਾ ਪੋਸਤ ਲੁਕੋ ਕੇ ਰੱਖੀ ਹੋਈ ਹੈ। ਜੋ ਕਿ ਬਰਨਾਲਾ ਸ਼ਹਿਰ ਦੇ ਆਸੇ ਪਾਸੇ ਇਲਾਕਿਆਂ ਵਿਚ ਭੁੱਕੀ ਵੇਚਣ ਦੀ ਫ਼ਿਰਾਕ ਵਿਚ ਹੈ। ਪੁਲਿਸ ਵਲੋਂ ਰੇਖਾ ਰਾਣੀ ਦੇ ਘਰ ਛਾਪੇਮਾਰੀ ਕਰਦਿਆਂ 20 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਅਤੇ ਉਕਤ ਉਸ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।