ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਦੇ ਪੰਜ ਵਿਦਿਆਰਥੀਆਂ ਦੀ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਲਈ ਹੋਈ ਚੋਣ
ਬਰਨਾਲਾ, 27 ਅਗਸਤ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 27 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਹੁਸਨਦੀਪ ਨੇ ਸੋਨ ਤਗਮਾ, ਪ੍ਰਾਂਜਲ ਨੂਰ ਨੇ ਸੋਨ ਤਗਮਾ ਜਿੱਤਿਆ ਹੈ। ਭਾਵਕੀਰਤ ਨੇ ਚਾਂਦੀ ਦਾ ਤਗਮਾ, ਗੁਰਕੀਰਤ ਨੇ ਤਾਂਬੇ ਦਾ ਤਗਮਾ, ਅਜੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਇਨ੍ਹਾਂ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ।