ਆਰ.ਪੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਆਰ. ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਆਰ.ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਹ ਜਾਣਕਾਰੀ ਸਕੂਲ ਮੁਖੀ ਪਵਨ ਕੁਮਾਰ ਧੀਰ ਅਤੇ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਸਾਹਿਲਪ੍ਰੀਤ ਸਿੰਘ ਅਤੇ ਗੁਰਮਨ ਸਿੰਘ ਨੇ ਆਪਣੇ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ। ਹਰਨੂਰ ਸਿੰਘ ਪੰਜਵੀਂ ਕਲਾਸ ਨੇ ਜ਼ਿਲੇ੍ਹ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਨਵਜੋਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਕ੍ਰਮਵਾਰ ਆਪਣੇ ਭਾਰ ਵਰਗ ਵਿਚ ਤੀਜੇ ਸਥਾਨ ਪ੍ਰਾਪਤ ਕੀਤੇ। ਇਸ ਪ੍ਰਾਪਤੀ ’ਤੇ ਸਕੂਲ ਮੁਖੀ ਪਵਨ ਕੁਮਾਰ ਧੀਰ ਅਤੇ ਪ੍ਰਿੰਸੀਪਲ ਅਨੁਜ ਸ਼ਰਮਾ ਨੇ ਜੇਤੂ ਵਿਦਿਆਰਥੀਆਂ, ਕੋਚ ਦਲਵਾਰਾ ਸਿੰਘ ਸਾਬਕਾ ਐਮ.ਸੀ ਭਦੌੜ ਤੇ ਸਟਾਫ਼ ਨੂੰ ਵਧਾਈ ਦਿੱਤੀ।