30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਕੀਤਾ ਹਾਸਿਲ

ਧਨੌਲਾ, 29 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 30-08-2026
ਧਨੌਲਾ, 29 ਅਗਸਤ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸੰਸਥਾ ਦੀ ਟੀਮ ਨੇ ਮੁਕਾਬਲਿਆਂ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਇਸ ਟੀਮ ਵਿਚ ਮਹਿਕਪ੍ਰੀਤ ਕੌਰ, ਗੁਲਦਮਨ ਕੌਰ, ਅਵੀਨੂਰ ਕੌਰ, ਮਹਿਕਪ੍ਰੀਤ ਕੌਰ, ਰਮਨਪ੍ਰੀਤ ਕੌਰ, ਹਰਗੁਣ ਮਾਹਲ, ਸਹਿਜਪ੍ਰੀਤ ਕੌਰ, ਅਨੂਰੀਤ ਕੌਰ, ਹਰਸੀਰਤ ਕੌਰ, ਅੰਤਰਪ੍ਰੀਤ ਕੌਰ, ਰੀਤ ਕੌਰ, ਅਸ਼ਪ੍ਰੀਤ ਕੌਰ ਸ਼ਾਮਿਲ ਸਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ, ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਜੇਤੂ ਵਿਦਿਆਰਥਣਾਂ, ਡੀ.ਪੀ.ਈ. ਅਧਿਆਪਕ ਸੁਖਵੀਰ ਸਿੰਘ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰਾਂ ਤੋਂ ਅਸੀਂ ਆਪਣਾ ਹੱਕ ਆਪਣਾ ਅਧਿਕਾਰ ਮੰਗਦੇ ਹਾਂ-ਗੁਰਪ੍ਰੀਤ ਸਿੰਘ ਝੱਬਰ
Ad Position 24