30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’-ਰਾਜ ਮਹਿੰਦਰ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਏਡਿਡ ਸਕੂਲ ਯੂਨੀਅਨ ਦੇ ਆਗੂ ਰਾਜ ਮਹਿੰਦਰ ਨੇ ਦੱਸਿਆ ਕਿ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਏਡਿਡ ਸਕੂਲਾਂ ਦੇ ਛੇਵੇਂ ਪੇ ਕਮਿਸ਼ਨ ਦੇ ਏਰੀਅਰ ਪੰਜਾਬ ਸਰਕਾਰ ਨੇ ਜਾਰੀ ਨਹੀਂ ਕੀਤਾ। ਪਿਛਲੇ ਅੱਠ ਮਹੀਨਿਆਂ ਤੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲ ਰਹੀਆਂ, ਮਾਨਯੋਗ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ 18 ਡੀ.

Ad Position 21
No active advertisement
ਰਾਜ ਮਹਿੰਦਰ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਏਡਿਡ ਸਕੂਲ ਯੂਨੀਅਨ ਦੇ ਆਗੂ ਰਾਜ ਮਹਿੰਦਰ ਨੇ ਦੱਸਿਆ ਕਿ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਏਡਿਡ ਸਕੂਲਾਂ ਦੇ ਛੇਵੇਂ ਪੇ ਕਮਿਸ਼ਨ ਦੇ ਏਰੀਅਰ ਪੰਜਾਬ ਸਰਕਾਰ ਨੇ ਜਾਰੀ ਨਹੀਂ ਕੀਤਾ। ਪਿਛਲੇ ਅੱਠ ਮਹੀਨਿਆਂ ਤੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲ ਰਹੀਆਂ, ਮਾਨਯੋਗ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ 18 ਡੀ.ਏ ਦੇਣ ਤੋਂ ਆਨਾਕਾਨੀ ਕਰ ਰਹੀ ਹੈ ਪੰਜਾਬ ਸਰਕਾਰ, ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੇ ਪੀ.ਪੀ.ਓ ਜਾਰੀ ਨਹੀਂ ਕੀਤੇ ਜਾ ਰਹੇ। ਚਰਨਜੀਤ ਸ਼ਰਮਾ ਤੇ ਪ੍ਰਵੀਨ ਕੁਮਾਰ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਇਸ ਗੰਭੀਰ ਮਸਲੇ ਦਾ ਕੋਈ ਢੁਕਵਾਂ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਤੇ ਅਫ਼ਸਰਸ਼ਾਹੀ ਦਾ ਤਾਂ ਇਹ ਹਾਲ ਹੈ ਕਿ 2022 ਦੇ ਇਲੈੱਕਸ਼ਨ ਮੈਨੀਫੈਸਟੋ ’ਚ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਕੀਤਾ ਗਿਆ ਵਾਅਦਾ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ ਅਤੇ ਸਰਕਾਰ ਦੇ ਨੁਮਾਇੰਦੇ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਮੁੱਕਰ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਪਿਸ਼ੌਰਾ ਸਿੰਘ ਨਾਦ ਸਰਬਸੰਮਤੀ ਨਾਲ ਬਣੇ ਪ੍ਰਧਾਨ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24