30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਵਿੱਦਿਆ ਰਤਨ ਗਰੁੱਪ ਆਫ਼ ਕਾਲਜ ਵਿਖੇ ਕੀਤੀ ਵਿਸ਼ੇਸ਼ ਹਾਜ਼ਰੀ

ਲਹਿਰਾਗਾਗਾ, 29 ਅਗਸਤ (ਅਸ਼ੋਕ ਗਰਗ) - ਵਿਦਿਆ ਰਤਨ ਗਰੁੱਪ ਆਫ਼ ਕਾਲਜ ਖੋਖਰ ਕਲਾਂ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਲਹਿਰਾਗਾਗਾ, 29 ਅਗਸਤ (ਅਸ਼ੋਕ ਗਰਗ) - ਵਿਦਿਆ ਰਤਨ ਗਰੁੱਪ ਆਫ਼ ਕਾਲਜ ਖੋਖਰ ਕਲਾਂ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਲਾਬ ਸਿੱਧੂ ਨੇ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਸਬੰਧੀ ਕਾਲਜ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੇ ਹੁਨਰ ਅਤੇ ਪ੍ਰਤਿਭਾ ਨੂੰ ਪਛਾਣਨ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਪੰਜਾਬੀ ਸੱਭਿਆਚਾਰ, ਕਲਾ ਅਤੇ ਸੰਗੀਤ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।ਇਸ ਮੌਕੇ ਵਿਦਿਆਰਥੀਆਂ ਵਿੱਚ ਗੁਲਾਬ ਸਿੱਧੂ ਨਾਲ ਤਸਵੀਰਾਂ ਖਿਚਵਾਉਣ ਲਈ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੀ ਮੌਜੂਦਗੀ ਨਾਲ ਕਾਲਜ ਦਾ ਮਾਹੌਲ ਹੋਰ ਵੀ ਉਤਸ਼ਾਹਪੂਰਨ ਹੋ ਗਿਆ। ਗਾਇਕੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਗੁਲਾਬ ਸਿੱਧੂ ਅਦਾਕਾਰੀ ਦੇ ਖੇਤਰ ਵਿੱਚ ਵੀ ਸਰਗਰਮ ਹਨ ਅਤੇ ਉਨ੍ਹਾਂ ਦੀ ਫ਼ਿਲਮ ‘ਜੁਦਾ’ ਨੂੰ ਲੈ ਕੇ ਵੀ ਪ੍ਰਸ਼ੰਸਕਾਂ ਵਿੱਚ ਦਿਲਚਸਪੀ ਬਣੀ ਹੋਈ ਹੈ। ਕਾਲਜ ਪ੍ਰਬੰਧਕਾਂ ਨੇ ਗੁਲਾਬ ਸਿੱਧੂ ਵਲੋਂ ਕਾਲਜ ਵਿਖੇ ਕੀਤੀ ਵਿਸ਼ੇਸ਼ ਫੇਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਾਮਵਰ ਕਲਾਕਾਰਾਂ ਅਤੇ ਹੋਰ ਸ਼ਖ਼ਸੀਅਤਾਂ ਨਾਲ ਵਿਦਿਆਰਥੀਆਂ ਦੀ ਮੁਲਾਕਾਤ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਬਣਦੀ ਹੈ ਅਤੇ ਉਹ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਹੁੰਦੇ ਹਨ। ਅਖੀਰ ਵਿੱਚ ਕਾਲਜ ਦੇ ਚੇਅਰਮੈਨ ਚੈਰੀ ਗੋਇਲ, ਐਮ.ਡੀ. ਹਿਮਾਂਸ਼ੂ ਗਰਗ ਅਤੇ ਮੈਂਬਰ ਮੁਨੀਸ਼ ਜੈਨ ਨੇ ਗੁਲਾਬ ਸਿੱਧੂ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਰਾੜਾ ਸਾਹਿਬ ਵਿਖੇ ਦਸਤਾਰ ਕੈਂਪ ਲਗਾਇਆ ਅਗਲੀ ਖ਼ਬਰ ਹੱਡੀਆਂ ਦੇ ਕੈਲਸ਼ੀਅਮ ਦਾ ਜਾਂਚ ਕੈਂਪ ਲਗਾਇਆ
Ad Position 24