31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕੱਲ੍ਹ

ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ (ਰਨ ਫਾਰ ਇਕੁਐਲਿਟੀ) 1 ਸਤੰਬਰ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ (ਰਨ ਫਾਰ ਇਕੁਐਲਿਟੀ) 1 ਸਤੰਬਰ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ 5 ਕਿੱਲੋਮੀਟਰ ਮੈਰਾਥਨ ਕਰਵਾਈ ਜਾ ਰਹੀ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਸਵੇਰੇ 6:30 ਵਜੇ ਸ਼ੁਰੂ ਹੋ ਕੇ ਸ੍ਰੀ ਗੁਰੂ ਰਵਿਦਾਸ ਚੌਕ (ਆਈ.ਟੀ.ਆਈ. ਚੌਕ) ਤੱਕ ਅਤੇ ਚੌਕ ਤੋਂ ਵਾਪਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਹੋਵੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਟਰੈਫ਼ਿਕ ਪ੍ਰਬੰਧਾਂ ਤੇ ਪਾਰਕਿੰਗ, ਸਿਹਤ ਵਿਭਾਗ ਨੂੰ ਐਂਬੂਲੈਂਸ, ਮੈਡੀਕਲ ਟੀਮਾਂ, ਨਗਰ ਨਿਗਮ ਬਰਨਾਲਾ ਨੂੰ ਸਾਫ਼ ਸਫ਼ਾਈ ਤੇ ਹੋਰ ਪ੍ਰਬੰਧ, ਜ਼ਿਲ੍ਹਾ ਮੰਡੀ ਅਫ਼ਸਰ ਨੂੰ ਰਸਤੇ ਵਿਚ ਪਾਣੀ, ਜ਼ਿਲ੍ਹਾ ਖੇਡ ਅਫ਼ਸਰ ਨੂੰ ਜ਼ਿਲ੍ਹਾ ਵਾਸੀਆਂ ਖ਼ਾਸ ਕਰ ਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਦੀ ਸ਼ਮੂਲੀਅਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਚਹਿਲ, ਸਿਵਲ ਸਰਜਨ ਡਾ: ਹਰੀਪਾਲ ਸਿੰਘ, ਡੀ.ਡੀ.ਪੀ.ਓ. ਸਵਿੰਦਰ ਸਿੰਘ, ਖੇਡ ਵਿਭਾਗ ਤੋਂ ਕੋਚ ਗੁਰਵਿੰਦਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਠੀਆਂ ’ਚੋਂ ਚੋਰੀ ਕਰਨ ਵਾਲੇ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਅਣਮਿਥੇ ਸਮੇ...
Ad Position 24