31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਤਰਸੇਮ ਸਿੰਘ ਕਾਹਨੇਕੇ ਦੇ ਦੂਜੀ ਵਾਰ ਚੇਅਰਮੈਨ ਬਣਨ ’ਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ

ਰੂੜੇਕੇ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੂੰ ਦੂਜੀ ਵਾਰ ਚੇਅਰਮੈਨ ਨਿਯੁਕਤ ਕਰਨ ’ਤੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਰਕਰ ਅਹੁਦੇਦਾਰਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਤੇ ਕਿਸਾਨ ਆਗੂਆਂ ’ਚ ਖ਼ੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਦੀ ਹਾਈਕਮਾਨ ਅਤੇ ਹਲਕੇ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਵਾਇਸ ਚੇਅਰਮੈਨ ਨਿਰਭੈ ਸਿੰਘ ਧੌਲਾ, ਆਗੂ ਪ੍ਰਗਟ ਸਿੰਘ ਗਿੱਲ ਧੂਰਕੋਟ, ਸਰਪੰਚ ਬਬਲਪ੍ਰੀਤ ਸਿੰਘ ਬਬਲਾ ਕਾਹਨੇਕੇ, ਪੰਚ ਰਣਜੀਤ ਸਿੰਘ ਰਣੀ, ਜਗਤ ਸਿੰਘ ਧੂਰਕੋਟ ਨੇ ਕਿਹਾ ਕਿ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਪਿਛਲੇ ਸਮੇਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਲਈ ਸੇਵਾਵਾਂ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-08-2026
ਰੂੜੇਕੇ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੂੰ ਦੂਜੀ ਵਾਰ ਚੇਅਰਮੈਨ ਨਿਯੁਕਤ ਕਰਨ ’ਤੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਰਕਰ ਅਹੁਦੇਦਾਰਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਤੇ ਕਿਸਾਨ ਆਗੂਆਂ ’ਚ ਖ਼ੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਦੀ ਹਾਈਕਮਾਨ ਅਤੇ ਹਲਕੇ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਵਾਇਸ ਚੇਅਰਮੈਨ ਨਿਰਭੈ ਸਿੰਘ ਧੌਲਾ, ਆਗੂ ਪ੍ਰਗਟ ਸਿੰਘ ਗਿੱਲ ਧੂਰਕੋਟ, ਸਰਪੰਚ ਬਬਲਪ੍ਰੀਤ ਸਿੰਘ ਬਬਲਾ ਕਾਹਨੇਕੇ, ਪੰਚ ਰਣਜੀਤ ਸਿੰਘ ਰਣੀ, ਜਗਤ ਸਿੰਘ ਧੂਰਕੋਟ ਨੇ ਕਿਹਾ ਕਿ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਪਿਛਲੇ ਸਮੇਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਲਈ ਸੇਵਾਵਾਂ ਕਰ ਰਹੇ ਹਨ। ਜਦੋਂ ਤੋਂ ਤਰਸੇਮ ਸਿੰਘ ਕਾਹਨੇਕੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਬਣੇ ਹਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਈ ਹੈ। ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਵਿਚ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਮਾਰਕੀਟ ਕਮੇਟੀ ਦੇ ਕੋਟੇ ਵਿਚ ਪਿੰਡਾਂ ਦੀਆਂ ਸੜਕਾਂ ਬਣਾ ਕੇ, ਕਿਸਾਨਾਂ ਨੂੰ ਸਹੂਲਤਾਂ ਦਵਾ ਕੇ ਇਲਾਕੇ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਇਲਾਕਾ ਨਿਵਾਸੀਆਂ ਦੀਆਂ ਸੇਵਾਵਾਂ ਲਈ ਦਿਨ ਰਾਤ ਹੋਰ ਅੱਗੇ ਹੋ ਕੇ ਮਿਹਨਤ ਕਰਨਗੇ। ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਜੋ ਮੇਰੇ ’ਤੇ ਭਰੋਸਾ ਕਰ ਕੇ ਦੂਜੀ ਵਾਰ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਲਗਾਇਆ ਹੈ। ਇਸ ਭਰੋਸੇ ਨੂੰ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰਾਈਸ ਮਿੱਲਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਿਰਫ਼ ਸੋਸ਼ਲ ਮੀਡੀਆ ’ਤੇ ਫੋਕੀ ਬਿਆਨਬਾਜ਼ੀ ਤੱਕ ਸੀਮਤ- ਐਡਵੋਕੇਟ ਰਾਹੀ
Ad Position 24