ਬਲਵਿੰਦਰ ਸਿੰਘ ਸੇਖੋਂ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਟਸ ਦੀਆਂ ਫੀਸਾਂ ਸੰਬੰਧੀ ਸਰਕਾਰ ਵਲੋਂ ਬਣਾਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦੇ ਮੈਂਬਰ ਨਿਯੁਕਤ
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਬਲਵਿੰਦਰ ਸਿੰਘ ਸੇਖੋਂ ਨੂੰ ਅਨਏਡਿਡ ਅਜੂਕੇਸ਼ਨਲ ਇੰਸਟੀਚਿਊਟਸ ਵਿਚ ਫੀਸਾਂ ਸਬੰਧੀ ਬਣਾਈ ਜ਼ਿਲ੍ਹਾ ਰੈਗੂਲੇਟਰੀ ਬਾਡੀ ’ਚ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ‘ਦ ਪੰਜਾਬ ਅਨਏਡਿਡ ਐਜੁਕੇਸ਼ਨਲ ਇੰਸਟੀਚਿਊਸ਼ਨਜ਼ ਐਕਟ 2016’ (ਸੋਧ ਐਕਟ 2019) ਦੀ ਧਾਰਾ 3(2) (ਡੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।
ਸ
ਸ: ਬਲਵਿੰਦਰ ਸਿੰਘ ਸੇਖੋਂ
01-09-2026
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਬਲਵਿੰਦਰ ਸਿੰਘ ਸੇਖੋਂ ਨੂੰ ਅਨਏਡਿਡ ਅਜੂਕੇਸ਼ਨਲ ਇੰਸਟੀਚਿਊਟਸ ਵਿਚ ਫੀਸਾਂ ਸਬੰਧੀ ਬਣਾਈ ਜ਼ਿਲ੍ਹਾ ਰੈਗੂਲੇਟਰੀ ਬਾਡੀ ’ਚ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ‘ਦ ਪੰਜਾਬ ਅਨਏਡਿਡ ਐਜੁਕੇਸ਼ਨਲ ਇੰਸਟੀਚਿਊਸ਼ਨਜ਼ ਐਕਟ 2016’ (ਸੋਧ ਐਕਟ 2019) ਦੀ ਧਾਰਾ 3(2) (ਡੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਸਰਕਾਰ ਵਲੋਂ ਜਾਰੀ ਅਧਿਕਾਰਤ ਅਧਿਸੂਚਨਾ ਅਨੁਸਾਰ ਬਲਵਿੰਦਰ ਸਿੰਘ ਸੇਖੋ ਨੂੰ ਜ਼ਿਲ੍ਹਾ ਬਰਨਾਲਾ ਤੋਂ ਇਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੀ ਮਿਆਦ ਦੋ ਸਾਲਾਂ ਦੀ ਹੋਵੇਗੀ। ਸ: ਬਲਵਿੰਦਰ ਸਿੰਘ ਸੇਖੋ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਬਣਾਈ ਗਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਨਾਲ ਜ਼ਿਲ੍ਹਾ ਪੱਧਰ ’ਤੇ ਸਕੂਲਾਂ ਦੀਆਂ ਫੀਸਾਂ ਨਾਲ ਸਬੰਧਿਤ ਮਸਲਿਆਂ ਦਾ ਨਿਪਟਾਰਾ ਹੋਵੇਗਾ ਅਤੇ ਪ੍ਰਕਿਰਿਆ ਵਧੇਰੇ ਸੁਚਾਰੂ ਤੇ ਪਾਰਦਰਸ਼ੀ ਬਣੇਗੀ।