31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੀਬੀ ਮਨਦੀਪ ਕੌਰ ਸੋਢੀ ਨੂੰ ਇਸਤਰੀ ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਤਪਾ ਮੰਡੀ, 29 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਵਲੋਂ ਬੀਬੀ ਮਨਦੀਪ ਕੌਰ ਸੋਢੀ ਤਪਾ ਨੂੰ ਇਸਤਰੀ ਵਿੰਗ ਦਾ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਜਿਹੀ ਪਾਰਟੀ ਹੈ ਜਿਸ ਵਿਚ ਮਿਹਨਤ ਕਰਨ ਵਾਲੇ ਵਰਕਰਾਂ ਦਾ ਮਾਨ ਸਨਮਾਨ ਕੀਤਾ ਜਾਂਦਾ ਹੈ ਜਿਸ ਕਰ ਕੇ ਵਰਕਰਾਂ ਦਾ ਹੌਸਲਾ ਚੌਗੁਣਾ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਤਪਾ ਮੰਡੀ, 29 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਵਲੋਂ ਬੀਬੀ ਮਨਦੀਪ ਕੌਰ ਸੋਢੀ ਤਪਾ ਨੂੰ ਇਸਤਰੀ ਵਿੰਗ ਦਾ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਜਿਹੀ ਪਾਰਟੀ ਹੈ ਜਿਸ ਵਿਚ ਮਿਹਨਤ ਕਰਨ ਵਾਲੇ ਵਰਕਰਾਂ ਦਾ ਮਾਨ ਸਨਮਾਨ ਕੀਤਾ ਜਾਂਦਾ ਹੈ ਜਿਸ ਕਰ ਕੇ ਵਰਕਰਾਂ ਦਾ ਹੌਸਲਾ ਚੌਗੁਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਲਈ ਦਿਨ ਰਾਤ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ। ਜਿਸ ’ਤੇ ਚੱਲਦਿਆਂ ਵਰਕਰਾਂ ਵਿਚ ਵੀ ਕਾਫੀ ਉਤਸ਼ਾਹ ਪੈਦਾ ਹੁੰਦਾ ਹੈ। ਇਸ ਮੌਕੇ ਨਵ-ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ ਉਨ੍ਹਾਂ ਵਲੋਂ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਰੋਡ, ਸਾਬਕਾ ਪ੍ਰਧਾਨ ਗੁਲਾਬ ਸਿੰਘ ਕਾਲਾ ਸਿੱਧੂ, ਪਰਮਿੰਦਰ ਸਿੰਘ ਚੱਠਾ, ਬਿੱਟੂ ਬਰਾੜ, ਚਰਨਜੀਤ ਸਿੰਘ ਪੁਰਬਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਚੌਥੇ ਸਾਲਾਨਾ ਸਾਹਿਤਕ ਸਮਾਗਮ 6 ਨੂੰ
Ad Position 24