31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕਰਵਾਇਆ

ਮਹਿਲ ਕਲਾਂ, 31 ਅਗਸਤ (ਤਰਸੇਮ ਸਿੰਘ ਗਹਿਲ)-ਸਥਾਨਕ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਤੀਆਂ ਦਾ ਪ੍ਰਸਿੱਧ ਤਿਉਹਾਰ ਉੱਘੇ ਸਮਾਜ ਸੇਵਕ ਕਿਰਨ ਮਹੰਤ ਮਹਿਲ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਕੁਲਦੀਪ ਕੌਰ ਖੜਕੇ ਪਤਨੀ ਸਰਬਜੀਤ ਸਿੰਘ ਸ਼ੰਭੂ ਸਰਪੰਚ ਮਹਿਲ ਕਲਾਂ ਸੋਢੇ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸਮਾਜਿਕ ਸ਼ਖ਼ਸੀਅਤਾਂ ਵਲੋਂ ਭਰਵੀਂ ਸ਼ਮੂਲੀਅਤ ਕਰ ਕੇ ਤੀਆਂ ਦੇ ਤਿਉਹਾਰ ਦਾ ਰੰਗ ਬੰਨਿ੍ਹਆ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਮਹਿਲ ਕਲਾਂ, 31 ਅਗਸਤ (ਤਰਸੇਮ ਸਿੰਘ ਗਹਿਲ)-ਸਥਾਨਕ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਤੀਆਂ ਦਾ ਪ੍ਰਸਿੱਧ ਤਿਉਹਾਰ ਉੱਘੇ ਸਮਾਜ ਸੇਵਕ ਕਿਰਨ ਮਹੰਤ ਮਹਿਲ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਕੁਲਦੀਪ ਕੌਰ ਖੜਕੇ ਪਤਨੀ ਸਰਬਜੀਤ ਸਿੰਘ ਸ਼ੰਭੂ ਸਰਪੰਚ ਮਹਿਲ ਕਲਾਂ ਸੋਢੇ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸਮਾਜਿਕ ਸ਼ਖ਼ਸੀਅਤਾਂ ਵਲੋਂ ਭਰਵੀਂ ਸ਼ਮੂਲੀਅਤ ਕਰ ਕੇ ਤੀਆਂ ਦੇ ਤਿਉਹਾਰ ਦਾ ਰੰਗ ਬੰਨਿ੍ਹਆ ਗਿਆ। ਸਮਾਗਮ ਦੌਰਾਨ ਉੱਘੇ ਪੰਜਾਬੀ ਲੋਕ ਗਾਇਕ ਬੀਬੀ ਮਨਜਿੰਦਰ ਗੁਲਸ਼ਨ, ਸੁਲਤਾਨਾ ਨੂਰਾ, ਜਸਵਿੰਦਰ ਬਰਾੜ, ਦੀਪਕ ਢਿੱਲੋਂ, ਚਾਚੀ ਅਤਰੋ, ਬਲਕਾਰ ਅਣਖੀਲਾ, ਐਸ. ਕੌਰ ਵਲੋਂ ਵਿਸ਼ੇਸ਼ ਸ਼ਮੂਲੀਅਤ ਕਰ ਕੇ ਤੀਆਂ ਦੇ ਤਿਉਹਾਰ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਲੜਕੀਆਂ ਦੇ ਵਿਚੋਂ ਮਿਸ ਫੇਅਰਵੈੱਲ ਚੁਣੀ ਗਈ ਮਹਿਲ ਕਲਾਂ ਦੀ ਮਮਤਾ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਸ਼ਮੂਲੀਅਤ ਕਰ ਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਵਿਰਸੇ ਵਿਚੋਂ ਅਲੋਪ ਹੋ ਰਿਹਾ ਤੀਆਂ ਤੀਜ ਦੀਆਂ ਦਾ ਤਿਉਹਾਰ ਵਿਚੋਂ ਪੰਜਾਬੀ ਵਿਰਸੇ ਦੀ ਝਲਕ ਸਾਫ਼ ਦਿਖਾਈ ਦਿੰਦੀ ਹੈ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਡਾਕਟਰ ਅਮਰਜੀਤ ਸਿੰਘ ਮਹਿਲ ਕਲਾਂ, ਸਰਬਜੀਤ ਸਿੰਘ ਸ਼ੰਭੂ ਸਰਪੰਚ ਮਹਿਲ ਕਲਾਂ ਸੋਢੇ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਕੁਲਦੀਪ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਖਪਾਲ ਕੌਰ ਮਹਿਲ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੀਬੀ ਮਨਦੀਪ ਕੌਰ ਸੋਢੀ ਨੂੰ ਇਸਤਰੀ ਵਿੰਗ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕ...
Ad Position 24