31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ 22 ਏਕੜ ਖੇਤਰ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਵੱਡੀ ਪਹਿਲਕਦਮੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੇ 22 ਏਕੜ ਖੇਤਰ ’ਚ ਮੇਅਰ ਹਸਨਪ੍ਰੀਤ ਭਾਰਦਵਾਜ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਦੌਰਾਨ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੱਤੀ ਰੋਡ ਨਾਲ ਲੱਗਦੇ 22 ਏਕੜ ਕੋਲ ਕੂੜਾ ਡੰਪ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ।

Ad Position 21
No active advertisement
ਅਜੀਤ ਡੈਸਕ 01-09-2026
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਵੱਡੀ ਪਹਿਲਕਦਮੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੇ 22 ਏਕੜ ਖੇਤਰ ’ਚ ਮੇਅਰ ਹਸਨਪ੍ਰੀਤ ਭਾਰਦਵਾਜ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਦੌਰਾਨ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੱਤੀ ਰੋਡ ਨਾਲ ਲੱਗਦੇ 22 ਏਕੜ ਕੋਲ ਕੂੜਾ ਡੰਪ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਇਸ ਪੁਆਇੰਟ ਉੱਪਰ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਸੁਚੇਤ ਹੋ ਕੇ ਕੂੜਾ ਸਿਰਫ਼ ਨਗਰ ਨਿਗਮ ਦੀਆਂ ਗੱਡੀਆਂ ’ਚ ਹੀ ਪਾਵੇ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੀ ਮੁਹੱਲੇ ਜਾਂ ਘਰ ਅੱਗੇ ਨਗਰ ਨਿਗਮ ਦਾ ਕੂੜਾ ਚੁੱਕਣ ਵਾਲਾ ਵਾਹਨ ਨਹੀਂ ਪਹੁੰਚਦਾ ਤਾਂ ਨਾਗਰਿਕ ਤੁਰੰਤ ਸਰਕਾਰ ਦੀ ਐਮ-ਸੇਵਾ ਐਪ ਉੱਪਰ ਆਪਣੀ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਸ ’ਤੇ ਸਬੰਧਿਤ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਇਸ ਮੌਕੇ ‘ਆਪ’ ਆਗੂ ‘ਰੋਹਿਤ ਕੁਮਾਰ ਓਸ਼ੋ, ਅਮਨ ਗੋਇਲ ਕਾਲਾ, ਰਾਜੇਸ਼ ਭੁਟਾਨੀ, ਨਗਰ ਨਿਗਮ ਦੇ ਇੰਸਪੈਕਟਰ ਅੰਕੁਸ਼ ਕੁਮਾਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਤਰਲੋਚਨ ਬਾਂਸਲ ਨੇ ਸਾਥੀਆਂ ਸਣੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿ...
Ad Position 24