02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ

ਟੱਲੇਵਾਲ, 1 ਸਤੰਬਰ (ਸੋਨੀ ਚੀਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਦੀ ਅਗਵਾਈ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ ਵਿਖੇ ਵਿਦਿਆਰਥਣਾਂ ’ਚ ਲਿਖਾਈ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਲਿਖਣ-ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਟੱਲੇਵਾਲ, 1 ਸਤੰਬਰ (ਸੋਨੀ ਚੀਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਦੀ ਅਗਵਾਈ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ ਵਿਖੇ ਵਿਦਿਆਰਥਣਾਂ ’ਚ ਲਿਖਾਈ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਲਿਖਣ-ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ । ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਸਾਫ਼-ਸੁਥਰੀ, ਸੁੰਦਰ ਅਤੇ ਸੁਚੱਜੀ ਲਿਖਾਈ ਦਾ ਪ੍ਰਦਰਸ਼ਨ ਕੀਤਾ । ਅਧਿਆਪਕਾਂ ਵਲੋਂ ਵਿਦਿਆਰਥਣਾਂ ਨੂੰ ਲਿਖਾਈ ਵਿਚ ਅੱਖਰਾਂ ਦੀ ਬਣਤਰ, ਸਹੀ ਰੇਖਾ ਬੰਦੀ, ਸ਼ਬਦਾਂ ਵਿਚਕਾਰ ਉਚਿੱਤ ਥਾਂ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਸੁੰਦਰ ਲਿਖਾਈ ਵਿਦਿਆਰਥੀ ਦੀ ਸ਼ਖ਼ਸੀਅਤ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥਣਾਂ ਅੰਦਰ ਸਿਰਜਣਾਤਮਿਕਤਾ, ਇਕਾਗਰਤਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਸਹਾਇਕ ਹੁੰਦੇ ਹਨ। ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ। ਬਾਰ੍ਹਵੀਂ ਜਮਾਤ ਆਰਟਸ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਇਸ ਮੁਕਾਬਲੇ ਵਿਚ ਪਹਿਲਾ, ਬਾਰ੍ਹਵੀਂ ਕਲਾਸ ਆਰਟਸ ਦੀ ਵਿਦਿਆਰਥਣ ਨੂਰਦੀਪ ਕੌਰ ਨੇ ਦੂਸਰਾ ਅਤੇ ਬਾਰ੍ਹਵੀਂ ਕਲਾਸ ਸਾਇੰਸ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸੰਸਥਾ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਬੁਨਿਆਦੀ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ- ਚੇਅਰਮੈਨ ਪੁਨੀਤ ਮਾਨ ਅਗਲੀ ਖ਼ਬਰ ਪਿੰਡ ਸ਼ਹਿਣਾ ’ਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ
Ad Position 24