02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੰਡੀਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਬੁਨਿਆਦੀ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ- ਚੇਅਰਮੈਨ ਪੁਨੀਤ ਮਾਨ

ਟੱਲੇਵਾਲ, 1 ਸਤੰਬਰ (ਸੋਨੀ ਚੀਮਾ)- ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਸ਼ਬਦ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਨੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਉਨ੍ਹਾਂ ਦੇ ਰੱਖੇ ਸਨਮਾਨ ਸਮਾਗਮ ਮੌਕੇ ਆਖੇ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਟੱਲੇਵਾਲ, 1 ਸਤੰਬਰ (ਸੋਨੀ ਚੀਮਾ)- ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਸ਼ਬਦ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਨੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਉਨ੍ਹਾਂ ਦੇ ਰੱਖੇ ਸਨਮਾਨ ਸਮਾਗਮ ਮੌਕੇ ਆਖੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਮੰਡੀਆਂ ਦੇ ਕੰਮਕਾਜ ਨੂੰ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ । ਬਤੌਰ ਮਾਰਕੀਟ ਕਮੇਟੀ ਚੇਅਰਮੈਨ ਮੈਂ ਇਹ ਯਕੀਨੀ ਬਣਾਵਾਂਗਾ ਕਿ ਮੰਡੀ ਵਿਚ ਆਉਣ ਵਾਲੀ ਫ਼ਸਲ ਦੇ ਇਕ ਇਕ ਦਾਣੇ ਦੀ ਨਿਰਵਿਘਨ ਖ਼ਰੀਦ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਸਿੱਧਾ ਅਤੇ ਸਮੇਂ ਸਿਰ ਮਿਲੇ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਮੰਡੀਆਂ ਵਿਚ ਜੋ ਲੁੱਟ ਖਸੁੱਟ ਅਤੇ ਖ਼ਰਾਬ ਪ੍ਰਬੰਧ ਹੁੰਦੇ ਸਨ, ਉਹ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ । ਜਿਸ ਵਿਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਛਾਂਦਾਰ ਸ਼ੈੱਡਾਂ ਅਤੇ ਲਾਈਟਾਂ ਦੇ ਵਿਸ਼ੇਸ਼ ਪ੍ਰਬੰਧ ਸ਼ਾਮਿਲ ਹਨ । ਇਸ ਮੌਕੇ ਚੇਅਰਮੈਨ ਪੁਨੀਤ ਮਾਨ ਸਮੇਤ ਗੁਰਜਿੰਦਰਪਾਲ ਸਿੰਘ ਮਾਨ ਦਾ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਨਮਾਨ ਵੀ ਕੀਤਾ ਗਿਆ । ਹੋਰਨਾਂ ਤੋਂ ਇਲਾਵਾ ਆੜ੍ਹਤੀਆ ਰਣਜੀਤ ਸਿੰਘ ਭੋਤਨਾ, ਪਿੰਦਰ ਟੱਲੇਵਾਲ, ਹਰਸ਼ਰਨ ਕੌਰ ਸਰਪੰਚ, ਕ੍ਰਿਸ਼ਨ ਸਿੰਘ ਬਲਾਕ ਪ੍ਰਧਾਨ, ਮੇਘ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਮਲਕੀਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਤੇਜਿੰਦਰ ਸਿੰਘ ਪੰਚ, ਬਖਤੌਰ ਸਿੰਘ ਸਾਬਕਾ ਸਰਪੰਚ, ਨੈਬ ਸਿੰਘ ਸਾਬਕਾ ਪੰਚ, ਕਰਮ ਸਿੰਘ ਚੌਕੀਦਾਰ, ਮਹਿੰਦਰ ਸਿੰਘ, ਕਾਕਾ ਸਿੰਘ, ਨਿਰਭੈ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਅਭੀਜੋਤ ਸਿੰਘ, ਕੋਹਿਨੂਰ ਸਿੰਘ, ਵਿਸਾਖਾ ਸਿੰਘ, ਬਲਵੀਰ ਸਿੰਘ, ਕੁਲਵੰਤ ਸਿੰਘ, ਮੰਦਰ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਜੱਗਾ ਸਿੰਘ, ਡਾ: ਬਲਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਖਾਲਸਾ, ਸਿਕੰਦਰ ਸਿੰਘ, ਸਤਪਾਲ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਜੁਝਾਰ ਸਿੰਘ ਆਦਿ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ ਅਗਲੀ ਖ਼ਬਰ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ
Ad Position 24