03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕਾ ਭਰਾਜ ਨੇ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਦੋਵਾਂ ਪਿੰਡਾਂ ਦੀਆਂ ਗਲੀਆਂ ’ਚ 20-20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਲਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ । ਵਿਧਾਇਕਾ ਭਰਾਜ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ’ਚ ਇਸ ਤੋਂ ਪਹਿਲਾਂ ਹੋਏ ਅਨੇਕਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਦੋਵਾਂ ਪਿੰਡਾਂ ਦੀਆਂ ਗਲੀਆਂ ’ਚ 20-20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਲਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ । ਵਿਧਾਇਕਾ ਭਰਾਜ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ’ਚ ਇਸ ਤੋਂ ਪਹਿਲਾਂ ਹੋਏ ਅਨੇਕਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ । ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਜਿਸ ਦੀ ਬਦੌਲਤ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ । ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਤੋਂ ਲੈ ਕੇ ਮਾਵਾਂ ਤੀਆਂ ਸਤਿਕਾਰ ਯੋਜਨਾ ਤੱਕ ਸਰਕਾਰ ਨੇ ਜਿੱਥੇ ਅਨੇਕਾਂ ਵਾਅਦੇ ਪੂਰੇ ਕੀਤੇ ਹਨ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕਈ ਕੰਮ ਵਾਅਦਿਆਂ ਤੋਂ ਅੱਗੇ ਜਾ ਕੇ ਵੀ ਕੀਤੇ ਗਏ ਹਨ ਜਿਸ ਤੋਂ ਪੰਜਾਬ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ । ਇਸ ਮੌਕੇ ਪਿੰਡ ਮੰਗਵਾਲ ਦੇ ਸਰਪੰਚ ਨਿਰਮਲ ਸਿੰਘ, ਪਿੰਡ ਭਿੰਡਰਾਂ ਦੇ ਸਰਪੰਚ ਸੁਖਚੈਨ ਸਿੰਘ, ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਤੂਰ ਅਤੇ ਪਿੰਡ ਵਾਸੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਲਾਈਟ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਸ਼ਾਨਦਾਰ ਕਾਰਗੁਜ਼ਾਰੀ * 142 ’ ਚੋਂ 136 ਵਿਦਿਆਰਥੀਆਂ ਨੂੰ ਮਿਲੀਆਂ ਨੌਕਰ... ਅਗਲੀ ਖ਼ਬਰ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਚਨਬੱਧ- ਨਿਰਭੈ ਸਿੰਘ
Ad Position 24