03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸੈਮੀਨਾਰ ਕਰਵਾਇਆ

ਭਦੌੜ, 2 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੱਜ ਦੇ ਸਮੇਂ ਵਿਚ ਜਿੱਥੇ ਪੈਸਾ ਕਮਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਉੱਥੇ ਹੀ ਅੱਜ ਦੇ ਡਿਜੀਟਲ ਯੁੱਗ ’ਚ ਪੈਸੇ ਨੂੰ ਸਹੀ ਢੰਗ ਨਾਲ ਨਿਵੇਸ਼ ਕਰਨਾ ਅਤੇ ਇਸ ਨੂੰ ਸਾਈਬਰ ਠੱਗਾਂ ਤੋਂ ਬਚਾਉਣਾ ਵੀ ਓਨਾ ਹੀ ਜ਼ਰੂਰੀ ਹੋ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸ੍ਰੀ ਪ੍ਰਵੀਨ ਕੁਮਾਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਫਾਇਨਾਂਸ਼ੀਅਲ ਲਿਟਰੇਸੀ ਸਾਈਬਰ ਸੁਰੱਖਿਆ ’ਤੇ ਦੋ ਰੋਜ਼ਾ ਸੈਮੀਨਾਰ ਨੂੰ ਸੰਬੋਧਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਦੌੜ, 2 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੱਜ ਦੇ ਸਮੇਂ ਵਿਚ ਜਿੱਥੇ ਪੈਸਾ ਕਮਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਉੱਥੇ ਹੀ ਅੱਜ ਦੇ ਡਿਜੀਟਲ ਯੁੱਗ ’ਚ ਪੈਸੇ ਨੂੰ ਸਹੀ ਢੰਗ ਨਾਲ ਨਿਵੇਸ਼ ਕਰਨਾ ਅਤੇ ਇਸ ਨੂੰ ਸਾਈਬਰ ਠੱਗਾਂ ਤੋਂ ਬਚਾਉਣਾ ਵੀ ਓਨਾ ਹੀ ਜ਼ਰੂਰੀ ਹੋ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸ੍ਰੀ ਪ੍ਰਵੀਨ ਕੁਮਾਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਫਾਇਨਾਂਸ਼ੀਅਲ ਲਿਟਰੇਸੀ ਸਾਈਬਰ ਸੁਰੱਖਿਆ ’ਤੇ ਦੋ ਰੋਜ਼ਾ ਸੈਮੀਨਾਰ ਨੂੰ ਸੰਬੋਧਨ ਕੀਤਾ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਉਪਰਾਲੇ ਸਦਕਾ ਇਸ ਕਾਲਜ ਵਿਖੇ ਕਮਰਸ ਵਿਭਾਗ ਅਤੇ ਕੰਪਿਊਟਰ ਵਿਭਾਗ ਵਲੋਂ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਵਿਸ਼ੇ ’ਤੇ ਦੋ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਬਾਰੇ ਕਮਰਸ ਵਿਭਾਗ ਦੇ ਪ੍ਰੋ: ਸ਼ਾਲੂ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕਾਲਜ ਵਿਖੇ ਵਿਸ਼ੇਸ਼ ਤੌਰ ’ਤੇ ਐੱਸ.ਈ.ਬੀ.ਆਈ. ਸਮਾਰਟ ਟਰੇਨਰ ਸ੍ਰੀ ਪ੍ਰਵੀਨ ਕੁਮਾਰ ਪਹੁੰਚੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਾਈਨਾਂਸ ਅਤੇ ਬੈਂਕਿੰਗ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ । ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੱਚਤ ਕਰਨ ਅਤੇ ਬਚਾਏ ਹੋਏ ਪੈਸੇ ਨੂੰ ਸਹੀ ਪਾਸੇ ਨਿਵੇਸ਼ ਕਰ ਕੇ ਆਪਣੀਆਂ ਨਿੱਜੀ ਲੋੜਾਂ ਨੂੰ ਪੂਰੀਆਂ ਕਰਨ ਲਈ ਹੋਰ ਪੈਸਾ ਕਮਾਉਣ ਦੇ ਲਈ ਮਾਰਗ ਦਰਸ਼ਨ ਕੀਤਾ । ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਪੈਸੇ ਨੂੰ ਸਹੀ ਪਾਸੇ ਨਿਵੇਸ਼ ਕਰਨ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੁੰਦਾ ਹੈ । ਘੱਟ ਜਾਣਕਾਰੀ ਅਤੇ ਗ਼ਲਤ ਪਾਸੇ ਨਿਵੇਸ਼ ਕੀਤਾ ਪੈਸਾ ਸਾਡਾ ਨੁਕਸਾਨ ਕਰ ਸਕਦਾ ਹੈ । ਇਸ ਦੋ ਰੋਜ਼ਾ ਪ੍ਰੋਗਰਾਮ ਦੌਰਾਨ ਇਕ ਸੈਸ਼ਨ ਕਾਲਜ ਦੇ ਅਧਿਆਪਕਾਂ ਲਈ ਵੀ ਕੀਤਾ ਗਿਆ । ਇਸ ਦੌਰਾਨ ਰਿਸੋਰਸ ਪਰਸਨ ਪ੍ਰਵੀਨ ਕੁਮਾਰ ਨੇ ਆਪਣੇ 26 ਸਾਲ ਦੇ ਤਜਰਬੇ ਵਿਚੋਂ ਅਹਿਮ ਜਾਣਕਾਰੀ ਅਤੇ ਘਟਨਾਵਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਵਿੱਤੀ ਅਤੇ ਸਾਈਬਰ ਸੁਰੱਖਿਆ ਬਾਰੇ ਭਰਪੂਰ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅਖੀਰ ਵਿਚ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ: ਵੰਦਨਾ ਸੁਖੀਜਾ ਵਲੋਂ ਧੰਨਵਾਦੀ ਸ਼ਬਦ ਕਹੇ ਗਏ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਸਕੂਲ ਨੂੰ ਬੂਟੇ ਵੰਡੇ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਸੋਹਮ ਗਰਗ ਨੇ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ
Ad Position 24