03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਸਕੂਲ ਨੂੰ ਬੂਟੇ ਵੰਡੇ

ਬਰਨਾਲਾ, 2 ਸਤੰਬਰ (ਨਰਿੰਦਰ ਅਰੋੜਾ)- ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮਾਨਸੂਨ ਸੀਜ਼ਨ ਦੌਰਾਨ ਚਲਾਈ ਜਾ ਰਹੀ ਬੂਟੇ ਲਗਾਉਣ ਮੁਹਿੰਮ ਤਹਿਤ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਨੂੰ 50 ਬੂਟੇ ਵੰਡੇ ਗਏ । ਇਹ ਬੂਟੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਮਦਨ ਲਾਲ ਵਲੋਂ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਨਰਿੰਦਰ ਅਰੋੜਾ)- ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮਾਨਸੂਨ ਸੀਜ਼ਨ ਦੌਰਾਨ ਚਲਾਈ ਜਾ ਰਹੀ ਬੂਟੇ ਲਗਾਉਣ ਮੁਹਿੰਮ ਤਹਿਤ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਨੂੰ 50 ਬੂਟੇ ਵੰਡੇ ਗਏ । ਇਹ ਬੂਟੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਮਦਨ ਲਾਲ ਵਲੋਂ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ । ਗੱਲਬਾਤ ਕਰਦਿਆਂ ਮਦਨ ਲਾਲ ਨੇ ਕਿਹਾ ਕਿ ਇਹ ਸਮੁੱਚੀ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅੰਸ਼ੁਲ ਬੈਰੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿਚ ਵਾਤਾਵਰਨ ਸੁਰੱਖਿਆ, ਰੁੱਖਾਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸੈਮੀਨਾਰ ਕਰਵਾਇਆ
Ad Position 24