ਜਸਕਰਨ ਸਿੰਘ ਦਰਾਜ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਤੀ ਸਮਰਪਿਤ ਮਿਹਨਤੀ ਨੌਜਵਾਨਾਂ ਨੂੰ ਧੜਾਧੜ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਆਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਜਸਕਰਨ ਸਿੰਘ ਦਰਾਜ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਸਕਰਨ ਸਿੰਘ ਦਰਾਜ਼ ਦੀ ਹੋਈ ਇਸ ਨਿਯੁਕਤੀ ’ਤੇ ਹਲਕੇ ਅਤੇ ਇਲਾਕੇ ਦੇ ਨੌਜਵਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਵ
ਵੀਰਵਾਰ, 3 ਸਤੰਬਰ, 2026
03-09-2026
ਤਪਾ ਮੰਡੀ, 2 ਸਤੰਬਰ (ਪ੍ਰਵੀਨ ਗਰਗ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਤੀ ਸਮਰਪਿਤ ਮਿਹਨਤੀ ਨੌਜਵਾਨਾਂ ਨੂੰ ਧੜਾਧੜ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਆਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਜਸਕਰਨ ਸਿੰਘ ਦਰਾਜ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਸਕਰਨ ਸਿੰਘ ਦਰਾਜ਼ ਦੀ ਹੋਈ ਇਸ ਨਿਯੁਕਤੀ ’ਤੇ ਹਲਕੇ ਅਤੇ ਇਲਾਕੇ ਦੇ ਨੌਜਵਾਨਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਦਰਾਜ਼ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।