04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮਹਿਲ ਕਲਾਂ ਪੁੱਜਣ ’ਤੇ ਭਰਵਾਂ ਸਵਾਗਤ

ਮਹਿਲ ਕਲਾਂ, 3 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਅਤੇ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਕਸਬਾ ਮਹਿਲ ਕਲਾਂ ਵਿਖੇ ਪੁੱਜਣ ’ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਕਾਨਦਾਰ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ ਨੇ ਦੋਵੇਂ ਇਤਿਹਾਸਕ ਪ੍ਰਕਾਸ਼ ਪੁਰਬਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਜਿੱਥੇ ਗੁਰੂ ਰਵਿਦਾਸ ਜੀ ਨੇ ‘ਬੇਗਮਪੁਰਾ’ ਦੇ ਸੰਕਲਪ ਰਾਹੀਂ ਸਮੁੱਚੀ ਮਾਨਵਤਾ ਨੂੰ ਬਰਾਬਰੀ, ਪ੍ਰੇਮ ਅਤੇ ਜਾਤ-ਪਾਤ ਰਹਿਤ ਸਮਾਜ ਸਿਰਜਣ ਦਾ ਅਲੌਕਿਕ ਸੁਨੇਹਾ ਦਿੱਤਾ, ਉੱਥੇ ਹੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਨੇ ਗੁਰੂ ਸਾਹਿਬ ਪ੍ਰਤੀ ਅਥਾਹ ਸਮਰਪਣ, ਨਿਡਰਤਾ ਅਤੇ ਸ਼ਹਾਦਤ ਦਾ ਲਾਸਾਨੀ ਇਤਿਹਾਸ ਰਚ ਕੇ ਕੌਮ ਦਾ ਸਿਰ ਉੱਚਾ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਹਿਲ ਕਲਾਂ, 3 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਅਤੇ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਕਸਬਾ ਮਹਿਲ ਕਲਾਂ ਵਿਖੇ ਪੁੱਜਣ ’ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਕਾਨਦਾਰ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ ਨੇ ਦੋਵੇਂ ਇਤਿਹਾਸਕ ਪ੍ਰਕਾਸ਼ ਪੁਰਬਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਜਿੱਥੇ ਗੁਰੂ ਰਵਿਦਾਸ ਜੀ ਨੇ ‘ਬੇਗਮਪੁਰਾ’ ਦੇ ਸੰਕਲਪ ਰਾਹੀਂ ਸਮੁੱਚੀ ਮਾਨਵਤਾ ਨੂੰ ਬਰਾਬਰੀ, ਪ੍ਰੇਮ ਅਤੇ ਜਾਤ-ਪਾਤ ਰਹਿਤ ਸਮਾਜ ਸਿਰਜਣ ਦਾ ਅਲੌਕਿਕ ਸੁਨੇਹਾ ਦਿੱਤਾ, ਉੱਥੇ ਹੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਨੇ ਗੁਰੂ ਸਾਹਿਬ ਪ੍ਰਤੀ ਅਥਾਹ ਸਮਰਪਣ, ਨਿਡਰਤਾ ਅਤੇ ਸ਼ਹਾਦਤ ਦਾ ਲਾਸਾਨੀ ਇਤਿਹਾਸ ਰਚ ਕੇ ਕੌਮ ਦਾ ਸਿਰ ਉੱਚਾ ਕੀਤਾ । ਪ੍ਰਬੰਧਕ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਪਿੰਡ ਪਿੱਥੋ ਤੋਂ ਆਰੰਭ ਹੋ ਕੇ ਰਾੜਾ ਸਾਹਿਬ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਪ੍ਰਧਾਨ ਗਗਨ ਸਰਾਂ, ਕਰਨੈਲ ਸਿੰਘ ਢੈਪਈ, ਹਰੀ ਸਿੰਘ, ਨੰਬਰਦਾਰ ਆਤਮਾ ਸਿੰਘ, ਗ੍ਰੰਥੀ ਨੱਥਾ ਸਿੰਘ, ਪ੍ਰੇਮ ਕੁਮਾਰ ਪਾਸੀ, ਨਿੰਦੀ ਪਾਸੀ, ਮਨਦੀਪ ਕੌਸ਼ਲ, ਪਰਮਜੀਤ ਸਿੰਘ ਜਗਦੇ, ਰਣਜੀਤ ਸਿੰਘ ਬਿੱਟੂ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਮੁਫ਼ਤ ਸਿਖਲਾਈ ਕੈਂਪ ਅਗਲੀ ਖ਼ਬਰ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦਾ ਜਾਣਿਆ ਹਾਲ
Ad Position 24