04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਮਨਦੀਪ ਸਿੰਘ ਚੂੰਘਾ ਬਣੇ ਦੀ ਕੋ-ਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਡਾਇਰੈਕਟਰ, ਹਲਕਾ ਵਿਧਾਇਕ ਨੇ ਕਰਵਾਇਆ ਮੂੰਹ ਮਿੱਠਾ -ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਸਾਡਾ ਮੁੱਖ ਟੀਚਾ- ਵਿਧਾਇਕ ਪੰਡੋਰੀ

ਟੱਲੇਵਾਲ, 3 ਸਤੰਬਰ (ਸੋਨੀ ਚੀਮਾ)-ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਦੀ ਕੋ-ਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ 6 ਮੈਂਬਰੀ ਕਮੇਟੀ ਵਿਚ 5 ਨੰਬਰ ਜੋਨ ਤੋਂ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਨਵੇਂ ਚੁਣੇ ਗਏ ਡਾਇਰੈਕਟਰ ਸਭਾਵਾਂ ਅਮਨਦੀਪ ਸਿੰਘ ਦੀਪਾ ਚੂੰਘਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜਿੰਮੇਵਾਰੀ ਸਾਂਭਣ ’ਤੇ ਹਾਰਦਿਕ ਵਧਾਈ ਦਿੱਤੀ। ਵਿਧਾੲਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਸੰਸਥਾ ਕਿਸਾਨਾਂ ਅਤੇ ਆਮ ਲੋਕਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਟੱਲੇਵਾਲ, 3 ਸਤੰਬਰ (ਸੋਨੀ ਚੀਮਾ)-ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਦੀ ਕੋ-ਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ 6 ਮੈਂਬਰੀ ਕਮੇਟੀ ਵਿਚ 5 ਨੰਬਰ ਜੋਨ ਤੋਂ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਨਵੇਂ ਚੁਣੇ ਗਏ ਡਾਇਰੈਕਟਰ ਸਭਾਵਾਂ ਅਮਨਦੀਪ ਸਿੰਘ ਦੀਪਾ ਚੂੰਘਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜਿੰਮੇਵਾਰੀ ਸਾਂਭਣ ’ਤੇ ਹਾਰਦਿਕ ਵਧਾਈ ਦਿੱਤੀ। ਵਿਧਾੲਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਸੰਸਥਾ ਕਿਸਾਨਾਂ ਅਤੇ ਆਮ ਲੋਕਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਡਾਇਰੈਕਟਰ ਅਮਨਦੀਪ ਸਿੰਘ ਚੂੰਘਾ ਤੋਂ ਇਲਾਵਾ ਹੋਰ ਚੁਣੇ ਗਏ ਪੰਜ ਡਾਇਰੈਕਟਰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦਿਆਂ ਸੁਸਾਇਟੀ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਇਸ ਤੋਂ ਇਲਾਵਾ ਅਮਨਦੀਪ ਸਿੰਘ ਚੁੰਘਾ ਦੇ ਡਾਇਰੈਕਟਰ ਚੁਣੇ ਜਾਣ ’ਤੇ ਹੋਰ ਆਗੂਆਂ ਅਤੇ ਸਾਥੀਆਂ ਨੇ ਵੀ ਫੁੱਲਾਂ ਦੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਨਵ-ਨਿਯੁਕਤ ਡਾਇਰੈਕਟਰ ਅਮਨਦੀਪ ਸਿੰਘ ਚੂੰਘਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ । ਇਸ ਮੌਕੇ ਕੁਲਵਿੰਦਰ ਸਿੰਘ ਚੀਮਾ, ਮੇਵਾ ਸਿੰਘ ਸਕੱਤਰ ਬਲਾਕ ਪ੍ਰਧਾਨ ਸ਼ਹਿਣਾ, ਜਰਨੈਲ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਚੂੰਘਾਂ, ਪੀ ਏ ਬਿੰਦਰ ਸਿੰਘ ਖਾਲਸਾ, ਅਮਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਭੋਤਨਾ, ਪੰਚ ਜੋਗਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਸਿੱਧੂ, ਜਗਨੈਬ ਸਿੰਘ, ਅਰਸ਼ਦੀਪ ਸਿੰਘ, ਸੁਖਵੰਤ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜੁਗਰਾਜ ਸਿੰਘ, ਅਜਮੇਰ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ, ਗੁਰਬਖਸ਼ ਸਿੰਘ ,ਗੁਰਭਗਤ ਸਿੰਘ, ਮੇਜਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ ਚੱਠਾ ਪਰਿਵਾਰ ਵਲੋਂ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਸੰਤ ਘੁੰਨਸ ਨੇ ਵਲੋਂ ਕੈਂਸਰ ਪੀੜਿਤ ਪਰਿਵਾਰਾਂ ਨੂੰ ਚੈੱਕ ਵੰਡੇ
Ad Position 24