05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ

ਭਦੌੜ, 4 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਸਮੂਹ ਮੈਂਬਰਾਂ ਨੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਵਰਤੀ ਜਾ ਰਹੀ ਅਣਗਹਿਲੀ ਵਿਰੁੱਧ ਰੋਸ ਜ਼ਾਹਿਰ ਕੀਤਾ। ਪ੍ਰਧਾਨ ਮਾ: ਰਣਧੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਭਲੇਰੀਆ, ਸੀਨੀਅਰ ਮੀਤ ਪ੍ਰਧਾਨ ਮਾ: ਗੁਰਚਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਪੈਨਸ਼ਨਰਾਂ ਨੂੰ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਭਦੌੜ, 4 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਸਮੂਹ ਮੈਂਬਰਾਂ ਨੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਵਰਤੀ ਜਾ ਰਹੀ ਅਣਗਹਿਲੀ ਵਿਰੁੱਧ ਰੋਸ ਜ਼ਾਹਿਰ ਕੀਤਾ। ਪ੍ਰਧਾਨ ਮਾ: ਰਣਧੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਭਲੇਰੀਆ, ਸੀਨੀਅਰ ਮੀਤ ਪ੍ਰਧਾਨ ਮਾ: ਗੁਰਚਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਉੱਥੇ ਪੈਨਸ਼ਨ ਦੀ ਸੋਧ ਲਈ 2.59 ਦੇ ਗੁਣਾਂਕ ਦਾ ਬਣਦਾ ਲਾਭ ਦਿੱਤਾ ਜਾਵੇ। ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ ਉਪਰ ਦੋਸ਼ ਲਾਇਆ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸੇਵਾ ਵਿਚ ਲਗਾਇਆ ਹੈ ਅਤੇ ਹੁਣ ਆਪਣੇ ਹੱਕਾਂ ਲਈ ਉਨ੍ਹਾਂ ਨੂੰ ਸਰਕਾਰਾਂ ਨਾਲ ਲੜਨਾ ਪੈ ਰਿਹਾ ਹੈ। ਇਸ ਸਮੇਂ ਚੇਅਰਮੈਨ ਡਾ: ਅਮਰ ਸਿੰਘ, ਦਰਸ਼ਨ ਸਿੰਘ ਪਟਵਾਰੀ, ਗੁਰਦੀਪ ਸਿੰਘ ਗੋਂਦਾਰਾ ਸੈਕਟਰੀ, ਗੁਰਜੰਟ ਸਿੰਘ ਜੰਗੀਆਣਾ, ਮਾ : ਅਮਰਜੀਤ ਚੌਧਰੀ, ਮਿੱਠੂ ਸਿੰਘ ਜੰਗੀਆਣਾ, ਬਲਦੇਵ ਸਿੰਘ, ਹਰਦੀਪ ਕੁਮਾਰ ਦੁੱਗਲ, ਬਾਲ ਕ੍ਰਿਸ਼ਨ, ਸ਼ਮਸ਼ੇਰ ਸਿੰਘ ਸੰਧੂ ਕਲਾਂ, ਹਾਕਮ ਸਿੰਘ ਫ਼ੌਜੀ, ਗੰਡਾ ਸਿੰਘ, ਦਰਬਾਰਾ ਸਿੰਘ, ਕੋਰ ਸੈਨ ਤਲਵਾੜ, ਅਜੈਬ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24