ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ
ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਬੱਚਿਆਂ ਦੁਆਰਾ ਜਨਮ-ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਇੰਚਾਰਜ ਅਜਿੰਦਰਪਾਲ ਟਿਵਾਣਾ ਨੇ ਕੀਤਾ।
ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਬੱਚਿਆਂ ਦੁਆਰਾ ਜਨਮ-ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਇੰਚਾਰਜ ਅਜਿੰਦਰਪਾਲ ਟਿਵਾਣਾ ਨੇ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਰਵਾਏ ਗਏ ਸ਼ਾਨਦਾਰ ਪ੍ਰੋਗਰਾਮ ਦੌਰਾਨ ਨੰਨੇ-ਮੁੰਨੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਇਸ ਪ੍ਰੋਗਰਾਮ ਦੀ ਖ਼ੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਮੈਡਮ ਹਰਮੋਹਨ, ਮੈਡਮ ਜਸਪ੍ਰੀਤ, ਰੁਪਿੰਦਰ ਸ਼ਰਮਾ, ਮੈਡਮ ਪੂਜਾ ਅਤੇ ਮੈਡਮ ਮਨਜੀਤ ਆਦਿ ਹਾਜ਼ਰ ਸਨ।